ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹੂਲਤ ਦੇ ਮੱਦੇਨਜ਼ਰ ਬੀਤੇ ਦਿਨੀਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਜਾਰੀ ਹੋਏ ਹੁਕਮਾਂ ਵਿੱਚ ਅੰਸ਼ਕ ਸੋਧ ਕਰਦਿਆਂ ਸਮੂਹ ਪ੍ਰਾਇਮਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3:00 ਵਜੇ ਤੱਕ ਅਤੇ ਸਮੂਹ ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3:30 ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ 15 ਜਨਵਰੀ, 2019 ਤੱਕ ਲਾਗੂ ਰਹਿਣਗੇ।

VIA PUNJAB