- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵਿੱਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ : ਰਜ਼ੀਆ ਸੁਲਤਾਨਾ
ਚੰਡੀਗੜ੍ਹ – ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ਪਹਿਨਾ ਦਿੱਤਾ ਹੈ। ਸੂਬੇ ਵਿੱਚ ਹੁਣ ਰੋਬੋਟ ਸੀਵਰੇਜ ਸਾਫ਼ ਕਰਿਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇੱਥੇ ਦੱਸਿਆ ਕਿ ਸੀਵਰੇਜ ਦੀ ਸਫ਼ਾਈ ਰੋਬੋਟ ਨਾਲ ਕਰਨ ਦੇ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਕੀਤੀ ਜਾਵੇਗੀ। ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੇਰਲਾ ਦੀ ਜੇਨਰੋਬੋਟਿਕਸ ਕੰਪਨੀ ਵੱਲੋਂ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਰੋਬੋਟਿਕ ਮਸ਼ੀਨ ”ਬੈਂਡੀਕੂਟੋ” ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ ਦੀ ਸਫ਼ਾਈ ਦਾ ਕੰਮ ਮਨੁੱਖੀ ਰਹਿਤ ਕਰ ਦੇਵੇਗੀ ਜਿਸ ਨਾਲ ਸਫ਼ਾਈ ਕਰਮਚਾਰੀਆਂ ਨੂੰ ਗੰਭੀਰ ਸਮੱਸਿਆਵਾਂ ਜਿਵੇਂ ਸੀਵਰੇਜ ਵਿੱਚ ਉਤਰਨ ਦੇ ਖ਼ਤਰੇ ਅਤੇ ਜ਼ਹਿਰੀਲੀਆਂ ਗੈਸਾਂ ਤੋਂ ਹੋਣ ਵਾਲੇ ਮਨੁੱਖੀ ਸਿਹਤ ਨੂੰ ਨੁਕਸਾਨ ਤੋਂ ਬਚਾਅ ਹੋਵੇਗਾ। ਇਸ ਤੋਂ ਇਲਾਵਾ ਘੰਟਿਆਂ ਦਾ ਕੰਮ ਬਹੁਤ ਘੱਟ ਸਮੇਂ ਵਿੱਚ ਕਰਨਾ ਯਕੀਨੀ ਬਣਾਇਆ ਜਾ ਸਕੇਗਾ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਇਸ ਮਸ਼ੀਨ ਨਾਲ ਮੈਲਾ ਢੋਣ ਦੀ ਸਮੱਸਿਆ, ਜ਼ਹਿਰੀਲੀਆਂ ਗੈਸਾਂ ਅਤੇ ਸੀਵਰੇਜ ਦੇ ਪਾਣੀ ਅਤੇ ਗਾਰ ਨਾਲ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨ, ਇਨਫ਼ੈਕਸਨ ਅਤੇ ਭਿਆਨਕ ਬੀਮਾਰੀਆਂ ਤੋਂ ਛੁਟਕਾਰਾ ਮਿਲਣ ਦੇ ਨਾਲ-ਨਾਲ ਮੈਲਾ ਢੋਣ ਦੀ ਸਮੱਸਿਆ ਤੋਂ ਵੀ ਪੱਕੇ ਤੌਰ ‘ਤੇ ਨਿਜਾਤ ਮਿਲੇਗੀ।


