- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਕੇਰਲਾ ਲਈ 10 ਕਰੋੜ ਦੀ ਸਹਾਇਤਾ ਰਾਸ਼ੀ ਦਾ ਐਲਾਨ
ਪੰਜ ਕਰੋੜ ਰੁਪਏ ਕੇਰਲਾ ਰਾਹਤ ਕੋਸ਼ ’ਚ, ਬਾਕੀ ਰਾਸ਼ੀ ਖਾਧ ਸਮੱਗਰੀ ਤੇ ਹੋਰ ਵਸਤਾਂ ਦੇ ਰੂਪ ’ਚ ਭੇਜੀ ਜਾਵੇਗੀ
ਚੰਡੀਗੜ੍ਹ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਨਾਲ ਜੂਝ ਰਹੇ ਕੇਰਲਾ ਰਾਜ ਨੂੰ ਤੁਰੰਤ 10 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪਜਾਬ ਰਾਹਤ ਕੋਸ਼ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਕੇਰਲਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਭੇਜੇ ਜਾ ਰਹੇ ਹਨ ਅਤੇ ਬਕਾਇਆ 5 ਕਰੋੜ ਰੁਪਏ ਦਾ ਖਾਣ ਲਈ ਤਿਆਰ ਵਸਤਾਂ ਅਤੇ ਹੋਰ ਵਸਤਾਂ ਦੇ ਰੂਪ ਵਿੱਚ ਭਾਰਤੀ ਰੱਖਿਆ ਮੰਤਰਾਲੇ ਰਾਹੀਂ ਭੇਜੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲਾ ਰਾਜ ਨੂੰ ਦਿੱਤੀ ਗਈ ਇਸ ਮਦਦ ਦੀ ਪਹਿਲੀ ਖੇਪ ਜੋ ਕਿ 30 ਟਨ ਦੀ ਹੈ ਜਿਸ ਵਿੱਚ ਖਾਣ ਲਈ ਤਿਆਰ ਭੋਜਨ, ਬਿਸਕੁਟ, ਰਸ, ਬੋਤਲ ਬੰਦ ਪਾਣੀ ਅਤੇ ਸੁੱਕਾ ਦੁੱਧ ਸ਼ਾਮਲ ਹੈ। ਇਸ ਤੋਂ ਇਲਾਵਾ ਇਕ ਲੱਖ ਫੂਡ ਪੈਕੇਟ ਦੀ ਪਹਿਲੀ ਖੇਪ ਵਿੱਚ ਭੇਜੇ ਜਾ ਰਹੇ ਹਨ। ਭਾਰਤੀ ਹਵਾਈ ਫੌਜ ਰਾਹੀਂ ਭੇਜੀ ਜਾ ਰਹੀ ਇਹ ਸਮਗਰੀ ਕਲ ਤੱਕ ਚਲੀ ਜਾਵੇਗੀ ਅਤੇ ਬਾਕੀ ਸਮਾਨ ਕੇਰਲਾ ਸਰਕਾਰ ਦੀ ਮੰਗ ਅਨੁਸਾਰ ਭੇਜ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕੇਰਲਾ ਰਾਜ ਨੂੰ ਸਮੇਂ ਸਿਰ ਮਦਦ ਪੁੱਜਦੀ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਅਧੀਨ 30-30 ਟਨ ਖਾਧ ਵਸਤਾਂ ਲੈ ਕੇ ਚਾਰ ਹਵਾਈ ਜਹਾਜ਼ ਕੇਰਲਾ ਜਾਣਗੇ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਿੱਤ ਕਮਿਸ਼ਨਰ ਮਾਲ ਵੱਲੋਂ ਆਪਣੇ ਕੇਰਲਾ ਦੇ ਹਮਰੁਤਬਾ ਨਾਲ ਗੱਲਬਾਤ ਕਰ ਕੇ ਸਥਿਤੀ ਜਾ ਜਇਜ਼ਾ ਲਿਆ ਗਿਆ ਅਤੇ ਹੜ੍ਹਾਂ ਨਾਲ ਪੈਦਾ ਹੋਈ ਇਸ ਅਣਕਿਆਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਮਦਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਰੱਖਿਆ ਮੰਤਰਾਲੇ ਤੋਂ ਰਾਹਤ ਸਮਗਰੀ ਕੇਰਲਾ ਭੇਜਣ ਲਈ ਮਦਦ ਦੀ ਮੰਗ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਅਪੀਲ ’ਤੇ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸਿਏਸ਼ਨ ਦੇ ਮੈਂਬਰਜ਼ ਨੇ ਆਪਣੀ ਇਕ-ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਨੂੰ ਦਾਨ ਕਰਨ ਦਾ ਫੈਸਲਾ ਲਿਆ ਹੈ ਤਾਂ ਜੋ ਕੇਰਲਾ ਦੀ ਮਦਦ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਬਾਕੀ ਕਰਮਚਾਰੀਆਂ ਨੂੰ ਵੀ ਇਸ ਤਰ੍ਹਾਂ ਦੀ ਹੀ ਮਦਦ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਰਾਜ ਦੀਆਂ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਅਤੇ ਪਰਉਪਕਾਰੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਰਲਾ ਦੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਣ ਕਿਉਂਕਿ ਇਸ ਵਿਲੱਖਣ ਕਿਸਮ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਲੱਖਣ ਕਿਸਮ ਦੇ ਉਪਾਅ ਦੀ ਲੋੜ ਹੈ। ਉਨ੍ਹਾਂ ਪੂਰੇ ਦੇਸ਼ ਨੂੰ ਇਸ ਮੁਸ਼ਕਲ ਘੜੀ ਵਿੱਚ ਕੇਰਲਾ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਵੀ ਅਪੀਲ ਕੀਤੀ।


