- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ
ਪੰਜਾਬ ਤੋਂ 10 ਜਹਾਜ਼ਾਂ ਰਾਹੀਂ 283 ਟਨ ਖੁਰਾਕ ਸਮੱਗਰੀ ਕੇਰਲਾ ਪੁੱਜੀ- ਸਰਕਾਰੀਆ
ਚੰਡੀਗੜ – ਹੜ ਦੀ ਮਾਰ ਹੇਠਾਂ ਆਏ ਕੇਰਲਾ ਸੂਬੇ ਦੀ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਗਈ ਮਦਦ ਦੇ ਕੇਰਲਾ ਵਾਸੀ ਗੁਣ ਗਾਉਂਦੇ ਨਹੀਂ ਥੱਕ ਰਹੇ ਹਨ। ਇਸ ਮੁਸ਼ਕਿਲ ਘੜੀ ਵਿਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 10 ਕਰੋੜ ਰੁਪਏ ਦੀ ਆਰਥਿਕ ਅਤੇ ਖੁਰਾਕ ਸਮੱਗਰੀ ਨਾਲ ਸਹਾਇਤਾ ਕੀਤੀ ਗਈ ਹੈ ਉੱਥੇ ਹੀ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਲੋਕ ਸਭਾ ਮੈਂਬਰਾਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕੇਰਲਾ ਹੜ ਪੀੜਤਾਂ ਦੀ ਸਹਾਇਤਾ ਲਈ ਦਾਨ ਦੇਣ ਦਾ ਵੀ ਫੈਸਲਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਮਿਲੀਆਂ ਹਦਾਇਤਾਂ ਤੋਂ ਬਾਅਦ ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ 18 ਅਗਸਤ ਨੂੰ ਇਕ ਤਿੰਨ ਮੈਂਬਰੀ ਟੀਮ ਰਾਹਤ ਸਮੱਗਰੀ ਸਮੇਤ ਕੇਰਲਾ ਭੇਜੀ ਸੀ ਜੋ ਕਿ ਤਿਰੂਵਨੰਤਪੁਰਮ ਵਿਖੇ ਤਾਇਨਾਤ ਹੈ ਅਤੇ ਰਾਹਤ ਕਾਰਵਾਈਆਂ ਨੂੰ ਵਧੀਆ ਤਰੀਕੇ ਨਾਲ ਅੰਜ਼ਾਮ ਦੇਣ ਲਈ ਕੇਰਲਾ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ। ਇਸ ਟੀਮ ਵਿਚੋਂ ਮੌਜੂਦਾ ਸਮੇਂ ਫਿਲੌਰ ਦੇ ਤਹਿਸੀਲਦਾਰ ਸ੍ਰੀ ਤਪਨ ਭਨੋਟ ਅਤੇ ਫਤਹਿਗੜ ਸਾਹਿਬ ਦੇ ਤਹਿਸੀਲਦਾਰ ਸ੍ਰੀ ਗੁਰਜਿੰਦਰ ਸਿੰਘ ਉੱਥੇ ਹੀ ਹਨ ਜਦਕਿ ਮਾਲ ਵਿਭਾਗ ਦੇ ਲੈਂਡ ਰਿਕਾਰਡਜ਼ ਦੇ ਡਾਇਰੈਕਟਰ ਸ੍ਰੀ ਬਸੰਤ ਗਰਗ ਬੀਤੇ ਦਿਨੀਂ ਹੀ ਵਾਪਸ ਆਏ ਹਨ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਹਵਾਈ ਫੌਜ ਦੇ 10 ਜਹਾਜ਼ਾਂ ਰਾਹੀਂ 283 ਟਨ ਖੁਰਾਕ ਸਮੱਗਰੀ ਕੇਰਲਾ ਭੇਜੀ ਜਾ ਚੁੱਕੀ ਹੈ ਜਿਸ ਵਿਚ ਪਹਿਲਾਂ ਤੋਂ ਹੀ ਤਿਆਰ ਭੋਜਨ ਦੇ ਪੈਕਟ, ਬਿਸਕੁਟ, ਰਸ, ਚੀਨੀ, ਚਾਹ, ਸੁੱਕਾ ਦੁੱਧ ਅਤੇ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਸ਼ਾਮਲ ਹਨ। ਬੀਤੀ ਦੇਰ ਸ਼ਾਮ ਜਦੋਂ 10ਵਾਂ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਉੱਤੇ ਉਤਰਿਆ ਤਾਂ ਸਮਾਨ ਲਾਹੁਣ ਵਾਲੇ ਵਾਲੰਟੀਅਰਾਂ ਦੀ ਇਕ ਟੀਮ ਸਥਾਨਕ ਕੋਆਰਡੀਨੇਟਰ ਸ੍ਰੀ ਰਾਮਾਕ੍ਰਿਸ਼ਨਨ ਦੀ ਅਗਵਾਈ ਵਿਚ ਪੰਜਾਬ ਦੀ ਟੀਮ ਨੂੰ ਮਿਲੀ ਅਤੇ ਉਨਾਂ ਨਾਅਰੇ ਲਾ ਕੇ ਪੰਜਾਬ ਅਤੇ ਪੰਜਾਬੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ ਏਅਰ ਫੋਰਸ ਦੇ ਕਈ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਸਭ ਤੋਂ ਜ਼ਿਆਦਾ ਰਾਹਤ ਸਮੱਗਰੀ ਪੰਜਾਬ ਤੋਂ ਹੀ ਆਈ ਹੈ ਅਤੇ ‘ਮਨੁੱਖਤਾ ਦੀ ਸੇਵਾ ਦੇ ਸੰਕਲਪ’ ਨੂੰ ਪੰਜਾਬੀ ਸ਼ਾਨਦਾਰ ਤਰੀਕੇ ਨਾਲ ਅਦਾ ਕਰ ਰਹੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜ਼ਰੂਰਤ ਦੇ ਅਨੁਸਾਰ ਕੇਰਲਾ ਲਈ ਹੋਰ ਰਾਹਤ ਸਮੱਗਰੀ ਵੀ ਇਕੱਤਰ ਕੀਤੀ ਜਾਵੇਗੀ। ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਹਤ ਕਾਰਜਾਂ ਵਿੱਚ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।


