ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

VIA PUNJAB