- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਸੁਝਾਅ ਮੰਗੇਗੀ
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚੱਲੇਗੀ
ਚੰਡੀਗੜ – ਪੰਜਾਬ ਸਰਕਾਰ ਨੇ ਮੌਜੂਦਾ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਇਸ ਰੁਝਾਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਦੇ ਵਿਚਾਰ/ਸੁਝਾਅ ਲੈਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਝੋਨੇ ਦੀ ਵਢਾਈ ਦਾ ਸੀਜ਼ਨ ਖਤਮ ਹੋਣ ਉਪਰੰਤ ਪਰਾਲੀ ਸਾੜਣ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਅਫਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਸਕੱਤਰ ਸ੍ਰੀ ਕੇ.ਐਸ. ਪੰਨੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਆਪਕ ਮੁਹਿੰਮ ਚਲਾਉਣ ਸਦਕਾ ਇਸ ਸਾਲ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਰਾਲੀ ਸਾੜਣ ਦੇ ਰੁਝਾਨ ਨੂੰ ਤਿਆਗ ਦਿੱਤਾ ਹੈ ਜਿਸ ਦਾ ਸਵਾਗਤ ਕਰਨਾ ਬਣਦਾ ਹੈ। ਉਨਾਂ ਨੇ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਵਾਲੇ ਕਿਸਾਨਾਂ ਦੀ ਧੰਨਵਾਦ ਕਰਦਿਆਂ ਇਸ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਿਭਾਏ ਰੋਲ ਦੀ ਵੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਪਰਾਲੀ ਸਾੜਣ ਵਾਲੇ ਬਹੁਤੇ ਕਿਸਾਨਾਂ ਵਿੱਚ ਉਹ ਕਿਸਾਨ ਸ਼ਾਮਲ ਹਨ ਜਿਨਾਂ ਨੂੰ ਜਾਂ ਤਾਂ ਖੇਤੀਬਾੜੀ ਵਿਭਾਗ ਜਾਗਰੂਕ ਨਹੀਂ ਕਰ ਸਕਿਆ ਜਾਂ ਫਿਰ ਪਰਾਲੀ ਆਪਣੇ ਖੇਤਾਂ ਵਿੱਚ ਖਪਾਉਣ ਲਈ ਮਸ਼ੀਨਰੀ ਹਾਸਲ ਨਹੀਂ ਕਰ ਸਕੇ। ਇਸ ਕਰਕੇ ਇਨਾਂ ਕਿਸਾਨਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਾਇਮ ਕਰਕੇ ਉਨਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਣ ‘ਤੇ ਪੈਂਦੇ ਪ੍ਰਭਾਵ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਨਿਪਟਾਰੇ ਲਈ ਸੂਬਾ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਹਾਸਲ ਕਰਨ ਦੀ ਪ੍ਰਕ੍ਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਖੇਤੀਬਾੜੀ ਸਕੱਤਰ ਨੇ ਕਿਹਾ ਕਿ ਸਰਵੇ ਦੌਰਾਨ ਇਸ ਸਾਲ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਆਪਣੇ ਕੀਮਤੀ ਵਿਚਾਰ/ਸੁਝਾਅ ਦੇਣ ਲਈ ਆਖਿਆ ਜਾਵੇਗਾ ਤਾਂ ਕਿ ਵਡੇਰੇ ਜਨਕਤ ਹਿੱਤ ਦੇ ਮੱਦੇਨਜ਼ਰ ਇਸ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇ। ਇਨਾਂ ਕਿਸਾਨਾਂ ਨੂੰ ਹੋਰ ਵਧੇਰੇ ਜਾਗਰੂਕ ਕਰਨ ਲਈ ਸੂਬਾ ਸਰਕਾਰ ਵੱਲੋਂ ਉਨਾਂ ਖੇਤਾਂ ਵਿੱਚ ਕੈਂਪ-ਕਮ-ਪ੍ਰਦਰਸ਼ਨੀਆਂ ਲਾਉਣ ਦਾ ਫੈਸਲਾ ਕੀਤਾ ਗਿਆ ਜਿੱਥੇ ਪਰਾਲੀ ਸਾੜਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ ਹੈ। ਸ੍ਰੀ ਪੰਨੂ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਸਫਲ ਤਜਰਬੇ ਕਰਕੇ ਬਾਕੀਆਂ ਲਈ ਰਾਹ ਦਸੇਰੇ ਬਣੇ ਕਿਸਾਨਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ।ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਵਿੱਚ ਚਲਦੀਆਂ ਲਗਭਗ 8000 ਕੰਬਾਈਨਾਂ ਵਿੱਚੋਂ 5000 ਦੇ ਕਰੀਬ ਕੰਬਾਈਨਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਹੋ ਚੁੱਕੀਆਂ ਹਨ ਜਿਨਾਂ ਦਾ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਵਿੱਚ ਕਾਫੀ ਯੋਗਦਾਨ ਰਿਹਾ ਹੈ। ਬਾਕੀ ਰਹਿੰਦੀਆਂ ਕੰਬਾਈਨਾਂ ਵਿੱਚ ਵੀ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਛੇਤੀ ਲਾਏ ਜਾਣਗੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਬੀਰ ਸਿੰਘ ਬੈਂਸ ਨੇ ਵਿਭਾਗ ਦੀਆਂ ਵੱਖ-ਵੱਖ ਸਰਗਰਮੀਆਂ ‘ਤੇ ਵੀ ਚਾਨਣਾ ਪਾਇਆ।


