ਪੰਜਾਬ ਸਰਕਾਰ ਬਿਜਲੀ ਖ਼ਰੀਦ ਸਮਝੌਤਿਆਂ ’ਤੇ ਮੁੜ ਵਿਚਾਰ ਕਰੇਗੀ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪ੍ਰਾਈਵੇਟ ਬਿਜਲੀ ਉਤਪਾਦਕਾਂ ਨੂੰ ਸੂਬੇ ਦੇ ਖ਼ਜਾਨੇ ਦਾ ਨੁਕਸਾਨ ਕਰਨ ਤੋਂ ਦਿੱਤੀ ਚਿਤਾਵਨੀ

ਚੰਡੀਗੜ੍ਹ੍ਹ – ਨਿੱਜੀ ਬਿਜਲੀ ਉਤਪਾਦਕਾਂ ਨੂੰ ਪੰਜਾਬ ਦੇ ਖ਼ਜ਼ਾਨੇ ਨਾਲ ਖਿਲਵਾੜ ਕਰਨ ਵਿਰੁੱਧ ਚਿਤਾਵਨੀ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹ੍ਹਾਂ ਦੀ ਸਰਕਾਰ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ.) ’ਤੇ ਮੁੜ ਵਿਚਾਰ ਕਰੇਗੀ ਜਿਨ੍ਹ੍ਹਾਂ ਨੂੰ ਕਰਕੇ ਅਕਾਲੀਆਂ ਨੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ।ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਪਲਾਂਟ ਦੇ ਉਤਪਾਦਨ ਵਿਚ ਆਈ ਘਾਟ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹ੍ਹਾਂ ਦੀ ਸਰਕਾਰ ਪ੍ਰਾਈਵੇਟ ਬਿਜਲੀ ਉਤਪਾਦਕਾਂ ਨਾਲ ਬਿਜਲੀ ਦੀਆਂ ਦਰਾਂ ਨੂੰ ਹੋਰ ਕਿਫ਼ਾਇਤੀ ਬਣਾਉਣ ਲਈ ਮੌਜੂਦਾ ਪ੍ਰਬੰਧਾਂ ਵਿਚ ਸੋਧ ਲਈ ਕੰਮ ਕਰੇਗੀ ਅਤੇ 13000 ਮੈਗਾ ਵਾਟ ਦੀ ਪੂਰੀ ਸਿਖਰ ਵਾਲੀ ਮੰਗ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਹੋਏ ਅਹੁਦੇਦਾਰਾਂ ਨਾਲ ਚਾਹ ਦੇ ਕੱਪ ਉਤੇ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਵਿੱਤੀ ਹਾਲਤ ਸੁਧਾਰ ਵੱਲ ਵਧੇ ਹਨ ਅਤੇ ਇਸ ਲੜੀ ਨੂੰ ਤੋੜਨ ਦੀ ਕਿਸੇ ਨੂੰ ਵੀ ਆਗਿਆ ਨਹ ਦਿੱਤੀ ਜਾਵੇਗੀ।ਪੰਜਾਬ ਯੂਥ ਕਾਂਗਰਸ ਦੇ ਨੌਜਵਾਨ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਦੇਸ਼ ਦੇ ਧਰਮ ਨਿਰਪੱਖ ਆਦਰਸ਼ਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਨੇ ਭਾਜਪਾ ਦੀਆਂ ਨਾਪਾਕ ਫੁੱਟ ਪਾਊ ਨੀਤੀਆਂ ਵਿਰੁੱਧ ਨੌਜਵਾਨਾਂ ਵੱਲੋਂ ਕੀਤੇ ਪ੍ਰਦਰਸ਼ਨ ਨੂੰ ਸਕਾਰਾਤਮਕ ਕਿਹਾ।ਆਪਣੀ ਸਰਕਾਰ ਵੱਲੋਂ ਖੇਤੀਬਾੜੀ, ਸਿੱਖਿਆ ਅਤੇ ਹੋਰ ਅਹਿਮ ਖੇਤਰਾਂ ਵਿੱਚ ਵੱਖ ਵੱਖ ਖੇਤਰਾਂ ਵਿਚਲੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕੈਪਟਨ ਅਮਰਿੰਦਰ ਨੇ ਯੂਥ ਵਿੰਗ ਨੂੰ ਇੱਕ ਮਿਸ਼ਨ ਦੇ ਰੂਪ ਵਿੱਚ ਵੱਖ-ਵੱਖ ਪਹਿਲਕਦਮੀਆਂ ਵਿੱਚ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਸਰਕਾਰ ਦੀਆਂ ਲਾਭਦਾਇਕ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਣ ਅਤੇ ਵਿਰੋਧੀ ਧਿਰ ਦੇ ਨਕਾਰਾਤਮਕ ਪ੍ਰਚਾਰ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕੌਮੀ ਅਤੇ ਆਲਮੀ ਪੱਧਰ ’ਤੇ ਮੌਜੂਦ ਚੁਣੌਤੀਆਂ ਦੇ ਮੁਕਾਬਲੇ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ ਹੁਨਰ ਅਧਾਰਤ ਅਤੇ ਮਿਆਰੀ ਸਿਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਵੱਧ ਤੋਂ ਵੱਧ ਸਮਾਰਟ ਸਕੂਲ ਬਣਾਉਣ ਦੀ ਆਪਣੀ ਸਰਕਾਰ ਦੀ ਮੁਹਿੰਮ ਬਾਰੇ ਦੱਸਦਿਆਂ ਉਨ੍ਹ੍ਹਾਂ ਕਿਹਾ ਕਿ 5500 ਅਜਿਹੇ ਸਕੂਲ ਪਹਿਲਾਂ ਹੀ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ ਅਤੇ ਇਸ ਸਾਲ ਦੇ ਅੰਦਰ 13000 ਸਮਾਰਟ ਸਕੂਲ ਬਣਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ।
ਉਦਯੋਗਿਕ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ ਕੀਤਾ ਜਾ ਚੁੱਕਾ ਹੈ ਅਤੇ ਇਸ ਸਾਲ ਨਿਵੇਸ਼ ਵਿੱਚ ਹੋਰ ਵਾਧਾ ਹੋਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜਤਾਈ ਕਿ ਨੌਜਵਾਨ ਆਗੂਆਂ ਵੱਲੋਂ ਦਿਖਾਇਆ ਉਤਸ਼ਾਹ ਸੂਬਾ ਸਰਕਾਰ ਦੀਆਂ ਵੱਖ-ਵੱਖ ਲੋਕ ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹ੍ਹਾਂ ਨੌਜਵਾਨ ਆਗੂਆਂ ਨੂੰ ਸੂਬੇ ਅਤੇ ਇਸ ਦੇ ਨੌਜਵਾਨਾਂ ਦੇ ਹਿੱਤ ਵਿੱਚ ਕਿਸੇ ਵੀ ਕੰਮ ਲਈ ਹਰ ਪੱਧਰ ’ਤੇ ਆਪਣਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੂਬੇ ਦੀ ਰਾਜਨੀਤੀ ਵਿਚ ਨੌਜਵਾਨਾਂ, ਖਾਸਕਰ ਮੱਧ ਵਰਗੀ ਪਰਿਵਾਰਾਂ ਦੇ ਨੌਜਵਾਨਾਂ ਦੀ ਰਾਜਨੀਤਿਕ ਜਗ੍ਹ੍ਹਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹ੍ਹਾਂ ਮੁੱਖ ਮੰਤਰੀ ਨੂੰ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਪੁਰਜ਼ੋਰ ਤਰੀਕੇ ਨਾਲ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਅੰਮਿ੍ਰਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਦਰਸ਼ਨ ਲਾਲ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫਸਰ ਜਗਦੀਪ ਸਿੰਘ ਸਿੱਧੂ, ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇ ਇੰਡੀਅਨ ਯੂਥ ਕਾਂਗਰਸ ਦੇ ਇੰਚਾਰਜ ਕਿ੍ਰਸ਼ਨਾ ਅਲਾਵੇਰੂ ਵੀ ਪੰਜਾਬ ਯੂਥ ਕਾਂਗਰਸ ਦੀ ਟੀਮ ਨਾਲ ਮੌਜੂਦ ਸਨ।

VIA PUNJAB