- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਰਾਜ ਵਿਚ ਔਰਤਾਾਂ ਦੇ ਸ਼ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਬਲਬੀਰ ਸਿੰਘ ਸਿੱਧੂ
ਐਸ.ਏ.ਐਸ. ਨਗਰ – ਪੰਜਾਬ ਸਰਕਾਰ ਰਾਜ ਵਿਚ ਔਰਤਾਂ ਦੇ ਸ਼ਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬਧ ਹੈ ਅਤੇ ਔਰਤਾਂ ਦਾ ਸ਼ਸ਼ਕਤੀਕਰਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿਧੂ ਨੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ (ਡਵੀਜ਼ਨ) ਵਲੋਂ ਮਹਿਲਾ ਕਿਸਾਨ ਦਿਵਸ ਮੌਕੇ ਔਰਤਾਂ ਦੇ ਸ਼ਸਕਤੀਕਰਨ ਸਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸ. ਸਿਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਔਰਤਾਂ ਨੂੰ ਸਵੈ ਰੁਜ਼ਗਾਰ ਧੰਦਿਆਂ ਦੀ ਮੁਫਤ ਸਿਖਲਾਈ ਦੇ ਕੇ ਘਟ ਵਿਆਜ਼ ਦੀ ਦਰ ਤੇ ਕਰਜ਼ੇ ਮੁਹਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਧ ਤੋਂ ਵਧ ਸੈਲਫ ਹੈਲਪ ਗਰੁਪ ਬਣਾਏ ਜਾਣਗੇ। ਸ. ਸਿਧੂ ਨੇ ਕਿਹਾ ਕਿ ਅਜੋਕੇ ਯੁਗ ਵਿਚ ਔਰਤਾਂ ਮਰਦਾਂ ਨਾਲੋਂ ਘਟ ਨਹੀਂ ਹਨ ਸਗੋਂ ਬਹੁਤ ਸਾਰੇ ਖੇਤਰਾਂ ਵਿਚ ਮਰਦਾਂ ਨਾਲੋਂ ਵੀ ਅਗੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੇ ਵਿਦਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਡੀਆਂ ਮਲਾਂ ਮਾਰੀਆਂ ਹਨ। ਔਰਤਾਂ ਆਪਣੇ ਕੰਮ ਪ੍ਰਤੀ ਮਰਦਾਂ ਨਾਲੋਂ ਵਧੇਰੇ ਸੁਹਿਰਦ ਹੁੰਦੀਆਂ ਹਨ ਅਤੇ ਆਪਣੇ ਕੰਮ ਨੂੰ ਤਵਜੋ ਨਾਲ ਕਰਦੀਆਂ ਹਨ। ਸ. ਸਿਧੂ ਨੇ ਇਸ ਮੌਕੇ ਬੋਲਦਿਆਂ ਦਸਿਆ ਕਿ ਸੂਬੇ ਵਿਚ ਔਰਤਾਂ ਨੇ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਕੇ ਆਪਣਾ ਚੰਗਾ ਨਾਮਣਾ ਖਟਿਆ ਹੈ। ਉਨ੍ਹਾਂ ਦਸਿਆ ਕਿ ਕੋਲਿਆਂਵਾਲੇ ਦੀ ਇਕ ਲੜਕੀ ਵਲੋਂ ਝਿੰਗਾ ਮਛੀ ਦੀ ਕਿਸਮ ਪਾਲੀ ਜਾ ਰਹੀ ਹੈ ਅਤੇ ਉਹ ਆਪਣੇ 03 ਏਕੜ ਦੇ ਫਾਰਮ ਵਿਚੋਂ 54 ਲਖ ਸਲਾਨਾ ਕਮਾ ਰਹੀ ਹੈ ਅਤੇ ਸੂਬੇ ਵਿਚ ਡੇਅਰੀ ਧੰਦੇ ਵਿਚ ਵੀ ਬਹੁਤ ਸਾਰੀਆਂ ਔਰਤਾਂ ਨਾਮਣਾ ਖਟ ਰਹੀਆਂ ਹਨ।ਸ. ਸਿਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਔਰਤਾਂ ਪ੍ਰਤੀ ਤੰਗ ਨਜ਼ਰੀਆ ਤਿਆਗਣ ਦੀ ਲੋੜ ਹੈ ਅਤੇ ਲੜਕੀਆਂ ਦਾ ਪਾਲਣ-ਪੋਸ਼ਣ ਵੀ ਲੜਕਿਆਂ ਦੀ ਤਰ੍ਹਾਂ ਕਰਨਾ ਚਾਹੀਦਾ ਹੈ ਤੇ ਲੜਕੀਆਂ ਨੂੰ ਅਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ। ਉਨ੍ਹਾਂ ਇਸ ਮੌਕੇ ਮਹਿੰਦਰਾ ਐਂਡ ਮਹਿੰਦਰਾ ਵਲੋਂ ਮਹਿਲਾ ਕਿਸਾਨ ਦਿਵਸ ਤੇ ਔਰਤਾਂ ਦੇ ਸ਼ਸ਼ਕਤੀਕਰਨ ਲਈ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਵੀ ਕੀਤੀ। ਸ. ਸਿਧੂ ਨੇ ਇਸ ਮੌਕੇ ਸਮਾਗਮ ਵਿਚ ਪੁਜੀਆਂ ਪਿੰਡਾਂ ਦੀਆਂ ਔਰਤਾਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਅਪਨਾਉਣ ਦੀ ਲੋੜ ਤੇ ਜੋਰ ਦਿਤਾ।ਇਸ ਮੌਕੇ ਵਾਇਸ ਪ੍ਰੈਜੀਡੈਂਟ ਮਹਿੰਦਰਾ ਐਂਡ ਮਹਿੰਦਰਾ ਲਿਮਿਟਡ ਸਵਰਾਜ ਡਵੀਜ਼ਨ ਸ੍ਰੀ ਪ੍ਰਮੋਦ ਲਾਂਬਾ, ਸੀਨੀਅਰ ਵਾਈਸ ਪ੍ਰੈਜੀਡੈਂਟ ਸੇਲਜ਼ ਐਂਡ ਕਸਟਮਰ ਕੇਅਰ ਸ੍ਰੀ ਰਾਜੀਵ ਰਿਲਨ, ਸ੍ਰੀ ਯਸ਼ਵੰਤ ਕਿੰਨੀ, ਮਿਸਟਰ ਸ੍ਰੀ ਰਾਜਨ ਮਿਸ਼ਰਾ, ਸ. ਸਿਧੂ ਦੇ ਸਿਆਸੀ ਸਕਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਐਸ.ਡੀ.ਐਮ ਜਗਦੀਪ ਸਹਿਗਲ, ਜੀ.ਓ.ਜੀ. ਦੇ ਜ਼ਿਲ੍ਹਾ ਹੈਡ ਕਰਨਲ ਬਲਵੀਰ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੋਹਣ ਸਿੰਘ ਬਠਲਾਣਾ, ਕਰਨ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ, ਫਕੀਰ ਸਿੰਘ ਮੋਟੇਮਾਜਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।


