- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਦੀ ਹਦਾਇਤ
ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਪੈਣ ਵਾਲੀਆਂ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (21 ਅਕਤੂਬਰ 2019) ਤੋਂ 48 ਘੰਟੇ ਪਹਿਲਾਂ ਜਿਮਨੀ ਚੋਣ ਵਾਲੇ ਹਲਕਿਆ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6:30 ਵਜੇ ਤੱਕ ਲਾਗੂ ਰਹੇਗੀ।ਉਨ੍ਹਾਂ ਕਿਹਾ ਕਿ ਗੁਆਢੀ ਸੂਬੇ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਹਰਿਆਣਾ ਰਾਜ ਨਾਲ ਲੱਗਦੀ ਪੰਜਾਬ ਰਾਜ ਦੀ ਸਰਹੱਦ ਤੋਂ 3 ਕਿਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।


