- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ
ਚੰਡੀਗੜ – ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ ਲਈ 16 ਆਯੁਰਵੈਦਿਕ ਮੈਡੀਕਲ ਅਧਿਕਾਰੀ, 8 ਉਪਵੈਦ, 5 ਮਸਾਜ਼ਰ, 2 ਕਸ਼ਾਰਸੂਤਰ ਅਟੈਂਡੈਂਟ ਅਤੇ 1 ਇਸਤਰੀ ਰੋਗ ਅਟੈਂਡੈਂਟ ਭਰਤੀ ਕੀਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਯੁਰਵੈਦਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਲਈ ਪੰਜਾਬ ਵਿੱਚ 137 ਆਯੁਰਵੈਦਾ ਹੈਲਥ ਐਂਡ ਵੈਲਨੈੱਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੁਹਾਲੀ ਅਤੇ ਮੋਗਾ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ 2 ਆਯੁਰਵੈਦ ਹਸਪਤਾਲਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।ਇਸ ਮੌਕੇ ਡਾਇਰੈਕਟਰ, ਆਯੁਰਵੇਦਾ ਡਾ. ਪੂਨਮ ਵਸੀਸ਼ਟ, ਸਿਹਤ ਮੰਤਰੀ ਦੇ ਓਐਸਡੀ ਸ੍ਰੀ ਬਲਵਿੰਦਰ ਸਿੰਘ, ਆਯੁਰਵੈਦ ਮੈਡੀਕਲ ਅਫ਼ਸਰ ਸ੍ਰੀ ਰਾਜੀਵ ਮਹਿਤਾ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


