- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਬਕਾਏ 25 ਕਰੋੜ ਰੁਪਏ ਜਾਰੀ
ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਕਿਉਂਜੋ ਕਿਸਾਨ ਸਹਿਕਾਰੀ ਖੇਤਰ ਦੀ ਰੀੜ ਦੀ ਹੱਡੀ ਹਨ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ – ” ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਦੀ ਭਲਾਈ ਲਈ ਵਚਨਬੱਧ ਹੈ ਕਿਉਂਜੋ ਇਹ ਖੇਤਰ ਸੂਬੇ ਦੇ ਸਹਿਕਾਰੀ ਖੇਤਰ ਦੀ ਰੀੜ ਦੀ ਹੱਡੀ ਹੈ ਅਤੇ ਇਸ ਵਿੱਚ ਸੂਬੇ ਦੇ ਪੇਂਡੂ ਅਰਥਚਾਰੇ ਦਾ ਮੁਹਾਂਦਰਾ ਬਦਲਣ ਦੀ ਅਪਾਰ ਸਮਰੱਥਾ ਹੈ।” ਇਹ ਵਿਚਾਰ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਸ਼ੂਗਰਫੈਡ ਦੇ ਉਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਸੂਬੇ ਦੇ ਗੰਨਾ ਕਿਸਾਨਾਂ ਵੱਲ ਆਪਣੀ ਪ੍ਰਤੀਬੱਧਤਾ ਵਜੋਂ ਅੱਜ ਉਹਨਾਂ ਦੇ ਬਕਾਏ 25 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਕਿਹਾ ਕਿ 2017-18 ਦੇ ਗੰਨਾ ਪਿੜਾਈ ਸੀਜ਼ਨ ਦੀ ਹੁਣ ਤੱਕ ਬਕਾਇਆ 692.71 ਕਰੋੜ ਰੁਪਏ ਦੀ ਰਕਮ ‘ਚੋਂ 500 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੀ 192 ਕਰੋੜ ਦੀ ਰਕਮ ਵੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ ਕਿਉਂਜੋ ਕਿਸਾਨਾਂ ਦੀ ਭਲਾਈ ਨੂੰ ਸਰਕਾਰ ਹਮੇਸ਼ਾਂ ਹੀ ਤਰਜੀਹ ਦਿੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਵਿਸ਼ਵਜੀਤ ਖੰਨਾ, ਰਜਿਸਟਰਾਰ ਸਹਿਕਾਰੀ ਸੁਸਾਇਟੀਆਂ, ਪੰਜਾਬ, ਸ੍ਰੀ ਵਿਕਾਸ ਗਰਗ, ਜਨਰਲ ਮੈਨੇਜਰ, ਸ਼ੂਗਰਫੈਡ ਸ੍ਰੀ ਹਰਬਖਸ਼ ਸਿੰਘ ਅਤੇ ਮੁੱਖ ਇੰਜੀਨੀਅਰ, ਸ਼ੂਗਰਫੈਡ, ਸ੍ਰੀ ਕਮਲਜੀਤ ਸਿੰਘ ਵੀ ਹਾਜ਼ਿਰ ਸਨ।


