- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਨੋਟੀਫਾਈ
ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਦੀ ਸਥਾਪਨਾ ਨੂੰ ਨੋਟੀਫਾਈ ਕਰ ਦਿੱਤਾ ਹੈ ਜਿਸ ਦਾ ਉਦੇਸ਼ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣਾ ਹੈ।ਡਵੀਜ਼ਨਲ ਕਮਿਸ਼ਨਰਾਂ ਦੀ ਅਗਵਾਈ ਵਿੱਚ ਇਹ ਫੋਰਮ ਸਬੰਧਤ ਡਵੀਜ਼ਨਾਂ ਦੇ ਅਧਿਕਾਰ ਖੇਤਰ ਵਿੱਚ ‘ਦਾ ਪੰਜਾਬ ਕਰਜ਼ਾ ਨਿਪਟਾਰਾ (ਸੋਧ) ਐਕਟ-2018’ ਤਹਿਤ ਕੰਮਕਾਜ ਦੇਖਣਗੀਆਂ। ਕਾਨੂੰਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ‘ਦਾ ਪੰਜਾਬ ਖੇਤੀ ਕਰਜ਼ਾ ਨਿਪਟਾਰਾ ਐਕਟ-2016’ ਵਿਚਲੀ ਕਮੀਆਂ ਅਤੇ ਤਕਨੀਕੀ ਖਾਮੀਆਂ ਨੂੰ ਹੱਲ ਕੀਤਾ ਹੈ। ਪੁਰਾਣਾ ਕਾਨੂੰਨ ਕਿਸਾਨਾਂ ਦੇ ਹਿੱਤਾਂ ਪ੍ਰਤੀ ਅਨੁਕੂਲ ਨਹੀਂ ਸੀ ਜਿਸ ਕਰਕੇ ਸੋਧ ਕਰਨ ਦੀ ਲੋੜ ਸੀ। ਨਵਾਂ ਕਾਨੂੰਨ, ਕਰਜ਼ਾ ਲੈਣ ਦੇ ਸਬੰਧ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰੇਗਾ। ਨੋਟੀਫਿਕੇਸ਼ਨ ਤਹਿਤ ਡਵੀਜ਼ਨਲ ਕਮਿਸ਼ਨਰਾਂ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ ਜਦਕਿ ਮਾਲ ਅਤੇ ਖੇਤੀਬਾੜੀ ਵਿਭਾਗਾਂ ਦੇ ਇਕ-ਇਕ ਨੁਮਾਇੰਦੇ ਨੂੰ ਐਕਸ-ਆਫੀਸ਼ੋ ਮੈਂਬਰ ਨਾਮਜ਼ਦ ਕੀਤਾ ਜਾਵੇਗਾ।ਪੰਜਾਬ ਖੇਤੀ ਕਰਜ਼ਾ (ਸੋਧ) ਐਕਟ-2018 ਵਿਧਾਨ ਸਭਾ ਦੇ ਪਿਛਲੇ ਇਜਲਾਸ ਦੌਰਾਨ ਪਾਸ ਕੀਤਾ ਸੀ ਜਿਸ ਨਾਲ ਕਿਸਾਨਾਂ ਨੂੰ ਕਰਜ਼ਾ ਦੇਣ ਦੀ ਪ੍ਰਣਾਲੀ ਨੂੰ ਸੁਖਾਲਾ ਬਣਾਉਣ ਲਈ ਵਿਧੀ-ਵਿਧਾਨ ਦੀ ਪ੍ਰਕ੍ਰਿਆ ਦਾ ਮੁੱਢ ਬੰਨਣਾ ਸੀ। ਇਸ ਨਾਲ ਪ੍ਰਤੀ ਏਕੜ ਪੇਸ਼ਗੀ ਉਧਾਰ ਵਾਸਤੇ ਸੀਮਾ ਤੈਅ ਕਰਨਾ ਸੀ ਅਤੇ ਵਿਆਜ ਦੀ ਦਰ ਵੀ ਸਰਕਾਰ ਵੱਲੋਂ ਨਿਰਧਾਰਤ ਹੋਵੇਗੀ।


