- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ
ਚੰਡੀਗੜ – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ ‘ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤੀ ਬਣਾਉਣ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਵਾਲੀ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਸ ਉਪਰਾਲੇ ਨਾਲ ਜਿੱਥੇ ਸਮਾਜ ਵਿਰੋਧੀ ਤੱਤਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਸਕੇਗੀ, ਉੱਥੇ ਹੀ ਹੋਰ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲਣ ਲਈ ਪੰਜਾਬ ਪੁਲਿਸ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ ਜਾ ਚੱਕੀ ਹੈ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤੀ ਨਾਲ ਨਜਿੱਠਣ ‘ਤੇ ਜ਼ੋਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਵਿਧਾਨ ਸਭਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ ਹੈ।


