- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼
ਚੰਡੀਗੜ – ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।


