- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ ਮਿਤੀ 01-04-2021 ਤੋਂ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਉਨ੍ਹਾ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਪੀ.ਆਰ.ਟੀ.ਸੀ/ ਰੋਡਵੇਜ਼ ਦੀਆਂ ਬੱਸਾਂ ਵੱਚ ਮੁਫਤ ਬੱਸ ਸਫਰ ਸਹੂਲਤ ਮਿਤੀ 07-12-2020 ਤੋਂ ਲਾਗੂ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ/ ਉਨ੍ਹਾਂ ਦੀਆਂ ਵਿਧਵਾਵਾਂ/ ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਹੀ ਉਪਲੱਬਧ ਸੀ।ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ (ਲੜਕਾ-ਲੜਕੀਆਂ, ਪੋਤਾ ਪੋਤੀਆਂ, ਦੋਹਤਾ ਦੋਹਤੀਆਂ) ਨੂੰ ਸ਼ਨਾਖਤੀ ਕਾਰਡ ਵਿਖਾਉਣ ਉੱਤੇ ਰਾਜ ਮਾਰਗਾਂ ਉੱਪਰ ਲੱਗਣ ਵਾਲੀ ਟੋਲ ਫੀਸ ਮਿਤੀ 15-10-2020 ਤੋਂ ਮੁਆਫ ਕਰ ਦਿੱਤੀ ਗਈ ਹੈ। ਪਹਿਲਾਂ ਇਹ ਸਹੂਲਤ ਕੇਵਲ ਖੁਦ ਸੁਤੰਤਰਤਾ ਸੰਗਰਾਮੀਆਂ ਨੂੰ ਹੀ ਉਪਲੱਬਧ ਸੀ।


