- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ
ਚੰਡੀਗੜ – ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ, ਸ੍ਰੀ ਰਾਜ ਬਹਾਦਰ ਵੀ ਮੌਜੂਦ ਸਨ। ਸ. ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਰੀਕ ਜਲਦ ਹੀ ਘੋਸ਼ਿਤ ਕਰ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ ਵਿੱਚ ਬੀ.ਐੱਸ.ਸੀ ਦਾ ਕੋਰਸ ਅਗਲੇ ਸੈਸ਼ਨ ਵਿੱਚ ਸ਼ੁਰੂ ਕੀਤਾ ਜਾਵੇਗਾ।


