- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ – ਵਾਤਾਵਰਣ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਮੱਦੇਨਜ਼ਰ, ਸਥਾਨਕ ਸਰਕਾਰਾਂ ਵਿਭਾਗ ਨੇ ਇਸ ਦੇ ਨਿਰਮਾਣ, ਭੰਡਾਰਨ, ਵੰਡ, ਮੁੜ ਵਰਤੋਂ, ਵਿਕਰੀ ਅਤੇ ਇਸ ਦੀ ਵਰਤੋਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਹੈ। ਸਥਾਨਕ ਸਰਕਾਰਾਂ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਮੱਸਿਆ ਵਾਤਾਵਰਣ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਹਨਾਂ ਪਲਾਸਟਿਕ ਦੇ ਲਿਫਾਫਿਆਂ ਕਾਰਨ ਸੀਵਰੇਜ਼ ਅਤੇ ਨਾਲਿਆਂ ਦੇ ਬਲਾਕ ਹੋਣ ਨਾਲ ਚਾਰੇ ਪਾਸੇਂ ਗੰਦਗੀ ਫੈਲਦੀ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਛਾਪੇਮਾਰੀਆਂ ਦੇ ਨਾਲ ਉਤਪਾਦਕਾਂ, ਭੰਡਾਰ ਕਰਨ ਵਾਲਿਆਂ, ਡਿਸਟ੍ਰੀਬਿਊਟਰਜ਼, ਰੀਸਾਈਕਲਰਜ਼, ਵਿਕਰੇਤਾਵਾਂ ਅਤੇ ਪਲਾਸਟਿਕ ਦੇ ਖ਼ਪਤਕਾਰਾਂ ਨੂੰ ਜੁਰਮਾਨੇ ਲਗਾਉਣਾ ਸ਼ਾਮਿਲ ਹੈ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਦਾ ਜਿੰਮਾ ਸੌਂਪਿਆ ਗਿਆ ਹੈ। ਇਸ ਮੁਹਿੰਮ ਅਧੀਨ ਥੋਕ ਵਪਾਰੀਆਂ, ਟ੍ਰਾਂਸਪੋਰਟਰਾਂ ਅਤੇ ਵੱਡੇ ਵਿਕਰੇਤਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਛਾਪੇਮਾਰੀਆਂ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਾਲੇ ਵੱਡੇ ਖਪਤਕਾਰ ਜਿਵੇਂ ਮਿਠਾਈ ਤੇ ਫਲਾਂ ਦੀਆਂ ਦੁਕਾਨਾਂ ਅਤੇ ਮਾਲਾਂ ਆਦਿ ਨੂੰ ਨਿਸ਼ਾਨੇ ‘ਤੇ ਰੱਖਿਆ ਜਾਵੇਗਾ ਅਤੇ ਜਬਤ ਕੀਤੀ ਗਈ ਸਮੱਗਰੀ ਨੂੰ ਨਸ਼ਟ ਕੀਤਾ ਜਾਵੇਗਾ। ਅਜਿਹੀ ਸਮੱਗਰੀ ਦਾ ਨਿਰਮਾਣ ਕਰਨ ਵਾਲੀਆਂ ਫੈਕਟਰੀਆਂ ਬੰਦ ਕੀਤੀਆਂ ਜਾਣਗੀਆਂ। ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਸਥਾਨਕ ਸਰਕਾਰਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਵਲੋਂ ਸਾਂਝੇ ਤੌਰ ‘ਤੇ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਅਧਿਕਾਰੀਆਂ ਨੂੰ ਕੀਤੀਆਂ ਗਈਆਂ ਛਾਪੇਮਾਰੀਆਂ ਦੀ ਰਿਪੋਰਟ ਸਟੇਟ ਹੈੱਡ ਕੁਆਟਰਜ਼ ਨੂੰ ਭੇਜਣ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਹਨਾਂ ਛਾਪੇਮਾਰੀਆਂ ਦੀ ਸਥਾਨਕ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਨਾ ਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਹਨਾਂ ਕਿਹਾ ਕਿ ਜੇ ਕੋਈ ਵਿਅਕਤੀ ਉਕਤ ਮੁਹਿੰਮ ਵਿੱਚ ਸ਼ਾਮਿਲ ਕਿਸੇ ਅਧਿਕਾਰੀ ‘ਤੇ ਦਬਾਅ ਬਣਾਉਂਦਾ ਹੈ ਤਾਂ ਅਧਿਕਾਰੀ ਉਸ ਸਬੰਧਤ ਵਿਅਕਤੀ ਨੂੰ ਸ੍ਰੀ ਅਜੋਏ ਸ਼ਰਮਾ ਆਈ.ਏ.ਐਸ., ਮਿਸ਼ਨ ਡਾਇਰੈਕਟਰ, ਸਵੱਛ ਭਾਰਤ ਮਿਸ਼ਨ ਜਾਂ ਸ. ਕਾਹਨ ਸਿੰਘ ਪਨੂੰ, ਆਈ.ਏ.ਐਸ., ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ ਮਿਸ਼ਨ ਤੋਂ ਸਹਾਇਤਾ ਲੈ ਸਕਦੇ ਹਨ।


