- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ
ਚੰਡੀਗੜ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁਟੀ ਕਰਨ ਦਾ ਐਲਾਨ ਕੀਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅਜ ਇਥੇ ਮੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ ਇਸ ਮੌਕੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁਟੀਆਂ ਦੀ ਸੂਚੀ ਵਿਚ ਸ਼ਾਮਲ ਕੀਤੀ ਗਈ ਸੀ।


