- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ 1 ਜਨਵਰੀ, 2021 ਨੂੰ ਦੁਬਾਰਾ ਖੁੱਲ੍ਹਣਗੇ।ਸ੍ਰੀ ਸਿੰਗਲਾ ਅਨੁਸਾਰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਹੁਣ ਤੱਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਗਈ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।


