- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 26 ਅਪਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ
ਚੰਡੀਗੜ੍ਹ – ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ। ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ।ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਏਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ।ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 20 ਅਪ੍ਰੈਲ, 2021 ਤੱਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (pcsbranch@gmail.com) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।


