- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ
ਚੰਡੀਗੜ – ਪੰਜਾਬ ਸਰਕਾਰ ਨੇ ਅੱਜ 4 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। 4 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀ ਕਿਰਪਾ ਸ਼ੰਕਰ ਸਰੋਜ ਨੂੰ ਪ੍ਰਮੁੱਖ ਸਕੱਤਰ, ਜੇਲਾਂ, ਸ੍ਰੀ ਜਸਪਾਲ ਸਿੰਘ ਨੂੰ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ ਤੇ ਕੁਆਰਡੀਨੋਸ਼ਨ, ਸ੍ਰੀ ਕਾਕੂਮਾਨੂ ਸਿਵਾ ਪ੍ਰਸਾਦ ਨੂੰ ਪ੍ਰਮੁੱਖ ਸਕੱਤਰ, ਟਰਾਂਸਪੋਰਟ ਅਤੇ ਸ੍ਰੀ ਕਾਹਨ ਸਿੰਘ ਪੰਨੂ ਨੂੰ ਪ੍ਰਮੁੱਖ ਸਕੱਤਰ, ਖੇਤੀਬਾੜੀ ਤੇ ਭੂਮੀ ਸੰਭਾਲ ਅਤੇ ਵਾਧੂ ਚਾਰਜ ਡਾਇਰੈਕਟਰ, ਮਿਸ਼ਨ ਤੰਦਰੁਸਤ ਪੰਜਾਬ, ਵਾਧੂ ਚਾਰਜ ਕਮਿਸ਼ਨਰ ਫੂਡ ਤੇ ਡਰੱਗ ਪ੍ਰਬੰਧਨ, ਵਾਧੂ ਚਾਰਜ ਡਾਇਰੈਕਟਰ, ਵਾਤਾਵਰਣ ਤੇ ਜਲਵਾਯੂ ਪਰਿਵਰਤਨ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸੇ ਤਰਾਂ ਸ੍ਰੀ ਕਰਨੈਲ ਸਿੰਘ, ਪੀ.ਸੀ.ਐਸ. ਨੂੰ ਵਧੀਕ ਸਕੱਤਰ, ਪਸ਼ੂ ਪਾਲਣ, ਮੱਛੀਪਾਲਣ ਤੇ ਡੇਅਰੀ ਵਿਕਾਸ, ਵਾਧੂ ਚਾਰਜ ਵਧੀਕ ਸਕੱਤਰ , ਸਾਇੰਸ, ਤਕਨਾਲੋਜੀ ਤੇ ਵਾਤਾਵਰਣ, ਵਾਧੂ ਚਾਰਜ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਵਜੋਂ ਤਾਇਨਾਤ ਕੀਤਾ ਗਿਆ ਹੈ।


