- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ
ਚੰਡੀਗੜ – ਹੁਸ਼ਿਆਰਪੁਰ ਜ਼ਿਲੇ ਵਿੱਚ ਹੈਜੇ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 16 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ 8 ਹੈਜਾ ਪੀੜਤਾਂ ਦੇ ਹਰੇਕ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੇ ਖਾਤੇ ਵਿੱਚ 16 ਲੱਖ ਰੁਪਏ ਜਮਾਂ ਕਰਵਾ ਦਿੱਤੇ ਗਏ ਹਨ। ਤਾਜ਼ਾ ਰਿਪੋਰਟਾਂ ਅਨੁਸਾਰ ਸ੍ਰੀ ਸੁੰਦਰ ਸ਼ਾਮ ਅਰੋੜਾ, ਇੰਡਸਟਰੀਜ਼ ਅਤੇ ਕਾਮਰਸ ਮੰਤਰੀ ਅਤੇ ਸਥਾਨਕ ਵਿਧਾਇਕ ਵੱਲੋਂ ਦੁਖੀ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹੈਜਾ ਦੇ ਫੈਲਾਅ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਇਸ ਸਾਲ 8 ਵਿਅਕਤੀਆਂ ਦੀ ਮੌਤ ਹੋ ਗਈ । ਉਨਾਂ ਕਿਹਾ ਕਿ ਮਰਨ ਵਾਲਿਆਂ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਲਈ ਹੁਸ਼ਿਆਰਪੁਰ ਦੇ ਸਿਵਲ ਸਰਜਨ ਨੂੰ ਜਿਲਾ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨਾਂ ਕਿਹਾ ਕਿ ਇਸ ਕਮੇਟੀ ਦੀ ਰਿਪੋਟ ਸਿਹਤ ਵਿਭਾਗ ਕੋਲ ਜਮਾਂ ਕਰਵਾਈ ਗਈ ਜਿਸ ਵਿੱਚ ਇਨਾਂ 8 ਮੌਤਾਂ ਦਾ ਕਾਰਣ ਹੈਜਾ ਦਾ ਫੈਲਾਅ ਦੱਸਿਆ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪੀੜਿਤ ਦੇ ਪਰਿਵਾਰ ਨੂੰ 2 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਸ੍ਰੀ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੀੜਤਾਂ ਦੇ ਪਰਿਵਾਰਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਆਵਜਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।


