- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਤੇ ਮਜੀਠੀਆ ਨੂੰ ਨੋਟਿਸ
ਜਸਟਿਸ ਰਣਜੀਤ ਸਿੰਘ ਦੀ ਅਪਰਾਧਿਕ ਸ਼ਿਕਾਇਤ ’ਤੇ ਹੋਈ ਕਾਰਵਾਈ
ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ 25 ਮਾਰਚ ਲਈ ਕ੍ਰਿਮੀਨਲ ਨੋਟਿਸ ਜਾਰੀ ਕੀਤਾ ਹੈ। ਉਚ ਅਦਾਲਤ ਨੇ ਇਹ ਕਾਰਵਾਈ ਸੇਵਾ–ਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਕ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਹੈ।ਜਸਟਿਸ ਰਣਜੀਤ ਸਿੰਘ ਦੇ ਵਕੀਲ ਏ.ਪੀ.ਐਸ. ਦਿਓਲ ਨੇ ਕਿਹਾ ਕਿ ਹੁਣ ਆਉਂਦੀ 25 ਮਾਰਚ ਨੂੰ ਸ੍ਰੀ ਬਾਦਲ ਤੇ ਸ੍ਰੀ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਉਪਲਬਧ ਸਬੂਤਾਂ ਦਾ ਨਿਰੀਖਣ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਵਖੋ ਵਖਰੀਆਂ ਪ੍ਰੈਸ ਕਾਨਫ਼ਰੰਸਾਂ ਅਤੇ ਕੁਝ ਟੀਵੀ ਨਿਊਜ਼ ਚੈਨਲਾਂ ਨੂੰ ਦਿਤੇ ਇੰਟਰਵਿਊਜ਼ ਦੌਰਾਨ ਕਥਿਤ ਤੌਰ ’ਤੇ ਜਸਟਿਸ ਰਣਜੀਤ ਸਿੰਘ ਤੇ ਉਨ੍ਹਾਂ ਦੀ ਅਗਵਾਈ ਹੇਠਲੇ ਇਕ–ਮੈਂਬਰੀ ਕਮਿਸ਼ਨ ਖ਼ਿਲਾਫ਼ ਕੁਝ ਇਤਰਾਜ਼ਯੋਗ ਟਿਪਣੀਆਂ ਕੀਤੀਆਂ ਸਨ।ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿਪਣੀਆਂ ਵਿਰੁਧ ਸ਼ਿਕਾਇਤ ਕੀਤੀ ਸੀ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ 23 ਅਗਸਤ, 2018 ਨੂੰ ਅੰਮ੍ਰਿਤਸਰ ਵਿਖੇ ਇਕ ਪ੍ਰੈਸ ਕਾਨਫ਼ਰੰਸ ਕੀਤੀ ਸੀ ਤੇ ਇੰਝ ਹੀ 27 ਅਗਸਤ, 2018 ਨੂੰ ਪੰਜਾਬ ਵਿਧਾਨ ਸਭਾ ਦੇ ਬਾਹਰ ਸੁਖਬੀਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਲਈ ਕਥਿਤ ਤੌਰ ’ਤੇ ਕੁਝ ਅਪਸ਼ਬਦ ਵਰਤੇ ਸਨ।


