- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜ ਮਹੀਨੇ ਪਹਿਲਾਂ ਭਾਰਤ ਆਵੇਗਾ ਰਾਫੇਲ : ਸੀਤਾਰਮਨ
ਨਵੀਂ ਦਿਲੀ – ਰਾਫੇਲ ਮੁਦੇ ’ਤੇ ਸੰਸਦ ’ਚ ਹੋਈ ਚਰਚਾ ਦੇ ਦੌਰਾਨ ਰਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰਖਿਆ ਸੌਦੇ ਦੇਸ਼ ਦੀ ਸੁਰਖਿਆ ਨਾਲ ਜੁੜੇ ਮਾਮਲੇ ਹਨ ਅਤੇ ਇਹ ਸੌਦੇ ਗੁਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ’ਚ ਸਾਡੇ ਗੁਆਂਢੀ ਦੇਸ਼ਾਂ ’ਚ ਕਈ ਬਦਲਾਅ ਆਏ ਹਨ। ਚੀਨ ਦੇ ਕੋਲ 400 ਲੜਾਕੂ ਜਹਾਜ਼ ਹਨ, ਜਿਸ ’ਚ ਪੰਜਵੀ ਪੀੜ੍ਹੀ ਦੇ ਵੀ ਜਹਾਜ਼ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਵੀ ਆਪਣੀ ਲੜਾਕੂ ਜਹਾਜ਼ਾਂ ਦੀ ਸਮਰਥਾ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਾਲ 2022 ਤਕ ਸਾਰੇ ਰਾਫੇਲ ਜਹਾਜ਼ ਦੇਸ਼ ’ਚ ਆ ਜਾਣਗੇ ਅਤੇ ਇਸ ਸਾਲ 2019 ’ਚ ਪਹਿਲਾ ਜਹਾਜ਼ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਹਾਜ਼ ਤੈਅ ਸਮੇਂ ਤੋਂ ਪੰਜ ਮਹੀਨੇ ਪਹਿਲਾਂ ਭਾਰਤ ’ਚ ਆਵੇਗਾ।


