- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ’ਤੇ ਵਿਰੋਧੀ ਧਿਰਾਂ ਵੱਲੋਂ ਚੋਣ ਕਮਿਸ਼ਨ ਦੀ ਤਿਖੀ ਆਲੋਚਨਾ
ਭਾਜਪਾ ਦਾ ਭਰਾ ਹੈ ਚੋਣ ਕਮਿਸ਼ਨ : ਮਮਤਾ ਬੈਨਰਜੀ
ਨਵੀਂ
ਦਿਲੀ – ਹਿੰਸਾ ਤੋਂ ਬਾਅਦ ਪਛਮੀ ਬੰਗਾਲ ਵਿਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ਦੇ ਚੋਣ
ਕਮਿਸ਼ਨ ਦੇ ਫ਼ੈਸਲੇ ਦੀ ਵਿਰੋਧੀ ਪਾਰਟੀਆਂ ਨੇ ਤਿਖੀ ਆਲੋਚਨਾ ਕੀਤੀ ਹੈ। ਬਹੁਜਨ ਸਮਾਜ
ਪਾਰਟੀ ਦੇ ਮੁਖੀ ਕੁਮਾਰੀ ਮਾਇਆਵਤੀ ਨੇ ਜਿਥੇ ਚੋਣ ਕਮਿਸ਼ਨ ਉਤੇ ਦਬਾਅ ਹੇਠ
ਕੰਮ ਕਰਨ
ਦਾ ਦੋਸ਼ ਲਾਇਆ ਹੈ, ਉਥੇ ਕਾਂਗਰਸ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਆਪਣੀ ਆਜ਼ਾਦੀ ਗੁਆ ਚੁਕਾ
ਹੈ। ਕੁਮਾਰੀ ਮਾਇਆਵਤੀ ਨੇ ਕਿਹਾ ਕਿ ਚੋਣ ਕਮਿਸ਼ਨ ਬੇਹਦ ਗ਼ੈਰ–ਵਾਜਬ ਹੈ ਤੇ ਪ੍ਰਧਾਨ ਮੰਤਰੀ
ਦੀਆਂ ਬੰਗਾਲ ਰੈਲੀਆਂ ਦੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਹੀ ਕਮਿਸ਼ਨ
ਨੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਅਜ ਵੀਰਵਾਰ
ਰਾਤ 10:00 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਕਰਨ ਦਾ ਫ਼ੈਸਲਾ ਕੀਤਾ, ਜਦੋਂ ਕਿ ਇਹ
ਪ੍ਰਚਾਰ ਸ਼ੁਕਰਵਾਰ ਸ਼ਾਮੀ ਨੂੰ ਬੰਦ ਹੋਣਾ ਸੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਅਜਿਹਾ
ਸਿਰਫ਼ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਕਾਰਨ ਕੀਤਾ ਹੈ। ਬਹੁਜਨ ਸਮਾਜ ਪਾਰਟੀ ਦੇ ਮੁਖੀ ਨੇ
ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਪੂਰੇ ਯੋਜਨਾਬਧ ਤਰੀਕੇ ਨਾਲ ਮਮਤਾ
ਬੈਨਰਜੀ ਉਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਰੁਝਾਨ ਬਹੁਤ ਖ਼ਤਰਨਾਕ ਤੇ
ਅਨਿਆਪੂਰਨ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਹੈ ਕਿ ਚੋਣ ਕਮਿਸ਼ਨ
ਕਿਸੇ ਵੇਲੇ ਆਪਣੀ ਬਾਹਰਮੁਖਤਾ, ਨਿਰਪਖਤਾ ਲਈ ਜਾਣਿਆ ਜਾਂਦਾ ਸੀ ਪਰ ਹੁਣ ਇਹ ਭਾਜਪਾ
ਹੈਡਕੁਆਰਟਰਜ਼ ਤੋਂ ਹੁਕਮ ਲੈ ਰਿਹਾ ਹੈ। ਕਾਂਗਰਸ ਨੇ ਚੋਣ ਕਮਿਸ਼ਨ ਉਤੇ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਦੇ ਇਸ਼ਾਰੇ ਉਤੇ
ਕੰਮ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਹੈ ਕਿ ਕਮਿਸ਼ਨ ਨੇ ਪਛਮੀ ਬੰਗਾਲ ਵਿਚ ਪੀ.ਐਮ.
ਦੀਆਂ 2 ਰੈਲੀਆਂ ਤੋਂ ਬਾਅਦ ਜਿਸ ਤਰ੍ਹਾਂ ਨਾਲ ਚੋਣ ਪ੍ਰਚਾਰ ਉਤੇ ਨਿਰਧਾਰਤ ਸਮੇਂ ਤੋਂ 24
ਘੰਟੇ ਪਹਿਲਾਂ ਰੋਕ ਲਗਾ ਕੇ ਸਾਬਤ ਕਰ ਦਿਤਾ ਹੈ ਕਿ ਇਹ ਸੰਸਥਾ ਹੁਣ ਆਪਣੀ ਭਰੋਸੇਯੋਗਤਾ
ਗੁਆ ਚੁਕਾ ਹੈ ਅਤੇ ਕਮਿਸ਼ਨ ਦੀ ਨਿਯੁਕਤੀ ਪ੍ਰਕਿਰਿਆ ਉਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ
ਲੋੜ ਹੈ। ਪਛਮੀ ਬੰਗਾਲ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਥੁਰਾ ਪੁਰ ’ਚ ਰੈਲੀ ਨੂੰ
ਸੰਬੋਧਨ ਕਰਦੇ ਹੋਏ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ) ਪ੍ਰਧਾਨ ਮਮਤਾ ਬੈਨਰਜੀ ਨੇ ਕਿਹਾ ਕਿ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੰਨਾ ਝੂਠ ਬੋਲਣ ਦੇ ਲਈ ਬੈਠਕਾਂ ਕਢਣੀਆਂ ਚਾਹੀਦੀਆਂ
ਹਨ। ਆਪਣੇ ਚੋਣ ਪ੍ਰਚਾਰ ਦੌਰਾਨ ਮਮਤਾ ਨੇ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨੂੰ ਜੇਲ੍ਹ
ਭੇਜਣ ਦੀ ਧਕਤੀ ਤਕ ਦੇ ਦਿਤੀ। ਇਸ ਦੇ ਨਾਲ ਹੀ ਮਮਤਾ ਨੇ ਚੋਣ ਕਮਿਸ਼ਨ ਨੂੰ ਭਾਜਪਾ ਦਾ ਭਰਾ
ਵੀ ਦਸਿਆ।


