- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੱਛਮੀ ਬੰਗਾਲ ਦੇ ਹਿੰਸਾ ਪ੍ਰਭਾਵਿਤ ਕੇਂਦਰਾਂ ’ਤੇ ਮੁੜ ਵੋਟਿੰਗ ਹੋਵੇ: ਭਾਜਪਾ
ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਪੱਛਮੀ ਬੰਗਾਲ ਦੇ ਹਿੰਸਾ ਪ੍ਰਭਾਵਿਤ ਕੇਂਦਰਾਂ ’ਤੇ ਮੁੜ ਵੋਟਾਂ ਪੁਆਈਆਂ ਜਾਣ। ਭਾਜਪਾ ਦੇ ਸੀਨੀਅਰ ਆਗੂਆਂ ਪਿਊਸ਼ ਗੋਇਲ ਤੇ ਨਿਰਮਲਾ ਸੀਤਾਰਾਮਨ ਨੇ ਮੁੱਖ ਚੋਣ ਕਮਿਸ਼ਨਰ ਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਪੱਛਮੀ ਬੰਗਾਲ ’ਚ ਵੋਟਾਂ ਦੇ ਸੱਤ ਗੇੜਾਂ ਦੌਰਾਨ ਜਿਨ੍ਹਾਂ ਕੇਂਦਰਾਂ ’ਤੇ ਹਿੰਸਾ ਹੋਈ, ਦਾ ਵੇਰਵਾ ਦੇ ਕੇ ਇਨ੍ਹਾਂ ਕੇਂਦਰਾਂ ’ਤੇ ਮੁੜ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਪਾਰਟੀ ਨੇ ਪੱਛਮੀ ਬੰਗਾਲ, ਉੜੀਸਾ, ਕਰਨਾਟਕ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਈਵੀਐੱਮ ਦੀ ਸੁਰੱਖਿਆ ਸਖਤ ਕਰਨ ਦੀ ਵੀ ਅਪੀਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਹੀ ਸੂਬਿਆਂ ’ਚ ਈਵੀਐੱਮ ਸਟ੍ਰੌਂਗ ਰੂਮ ਦੀ ਸੁਰੱਖਿਆ ਤੇ ਹਰ ਵੋਟਿੰਗ ਕੇਂਦਰ ਦੀ ਸੁਰੱਖਿਆ ਕੇਂਦਰੀ ਬਲਾਂ ਦੇ ਹੱਥ ’ਚ ਹੋਵੇ ਅਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇ।


