- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੱਟੀ ‘ਚ 15 ਸਾਲਾ ਕੁੜੀ ਨਾਲ ਅਗਵਾ ਕਰਕੇ ਬਲਾਤਕਾਰ
ਪੱਟੀ, 30 ਅਕਤੂਬਰ (ਵਾਇਆ ਪੰਜਾਬ)
ਥਾਣਾ ਸਦਰ ਪੱਟੀ ਅਧੀਨ ਆਉਂਦੇ ਇਕ ਪਿੰਡ ਵਿਚ ਸਕੂਲ ਗਈ ਕੁੜੀ ਨੂੰ ਕਥਿਤ ਤੌਰ ‘ਤੇ ਕਾਰ ਵਿਚ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਗਵਾਕਾਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ।
ਇਕ ਔਰਤ ਨੇ ਦੱਸਿਆ ਕਿ ਉਸ ਦੀ ਕੁੜੀ ਦੀ ਉਮਰ 15 ਸਾਲ ਦੇ ਕਰੀਬ ਹੈ ਅਤੇ ਉਹ ਪਿੰਡ ਦੇ ਸਕੂਲ ਵਿਚ ਪੜ੍ਹਦੀ ਹੈ। ਉਹ ਪਿੰਡ ਦੇ ਮੁੰਡੇ ਨਾਲ ਗੱਲਬਾਤ ਕਰਦੀ ਸੀ। 25 ਅਕਤੂਬਰ ਨੂੰ ਉਹ ਸਵੇਰੇ ਸਕੂਲ ਲਈ ਗਈ ਪਰ ਸਕੂਲ ਨਹੀਂ ਪਹੁੰਚੀ। ਇਹ ਜਾਣਕਾਰੀ ਸਕੂਲ ਦੀ ਅਧਿਆਪਕਾ ਨੇ ਉਨ੍ਹਾਂ ਨੂੰ ਫੋਨ ਕਰਕੇ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਕੁੜੀ ਕਰੀਬ ਤਿੰਨ ਵਜੇ ਸਹਿਮੀ ਤੇ ਡਰੀ ਹੋਈ ਘਰ ਆ ਗਈ। ਜਿਸ ਨੇ ਦੱਸਿਆ ਕਿ ਸਵੇਰੇ ਸਕੂਲ ਜਾਂਦੇ ਸਮੇਂ ਰਸਤੇ ਵਿਚ ਕੁਝ ਲੋਕ ਸਵਿਫਟ ਕਾਰ ‘ਤੇ ਆਏ ਅਤੇ ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾ ਕੇ ਕਿਸੇ ਦੇ ਘਰ ਲੈ ਗਏ, ਜਿਥੇ ਉਨ੍ਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਤੇ ਅਸ਼ਲੀਲ ਵੀਡੀਓ ਵੀ ਬਣਾਈ।
ਥਾਣਾ ਮੁੱਖੀ ਗੁਰਤੇਜ਼ ਸਿੰਘ ਅਤੇ ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਸਬ ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਉਕਤ ਤਿੰਨਾਂ ਲੋਕਾਂ ਨੂੰ ਅਗਵਾ, ਜਬਰ-ਜ਼ਿਨਾਹ ਅਤੇ ਪੋਸਕੋ ਐਕਟ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।


