- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਰਾਂਸੀਸੀ ਰਾਸ਼ਟਰਪਤੀ ਵੱਲੋਂ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਭਾਰਾਤ ਨੂੰ ਸਮਰਥਨ ਦੇਣ ਦਾ ਐਲਾਨ
ਪੈਰਿਸ – ਭਾਰਤ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਜਾਰੀ ਹੈ। ਇੱਥੇ ਇਕ ਦਿਨ ਵਿਚ 3 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਵੱਧ ਰਹੇ ਇਨਫੈਕਸ਼ਨ ਨੂੰ ਦੇਖਦੇ ਹੋਏ ਭਾਰਤ ਸਰਕਾਰ ਤੋਂ ਇਲਾਵਾ ਹੋਰ ਦੇਸ਼ਾਂ ਦੀਆਂ ਸਰਕਾਰਾਂ ਵੀ ਚਿੰਤਤ ਹਨ। ਭਾਰਤ ਵਿਚ ਕੋਰੋਨਾ ਦੀ ਬੇਕਾਬੂ ਗਤੀ ਨੂੰ ਦੇਖਦੇ ਹੋਏ ਇਕ ਪਾਸੇ ਜਿੱਥੇ ਬ੍ਰਿਟੇਨ ਨੇ ਭਾਰਤ ਨੂੰ ਰੈੱਡ ਲਿਸਟ ਵਿਚ ਪਾ ਦਿੱਤਾ ਹੈ, ਉੱਥੇ ਦੂਜੇ ਪਾਸੇ ਫਰਾਂਸ ਨੇ ਵੀ ਬੀਤੇ ਦਿਨੀਂ ਸਖ਼ਤੀ ਦਿਖਾਉਂਦੇ ਹੋਏ ਭਾਰਤ ਤੋਂ ਆਪਣੇ ਦੇਸ਼ ਜਾ ਰਹੇ ਵਿਅਕਤੀਆਂ ਨੂੰ 10 ਦਿਨਾਂ ਲਈ ਕੁਆਰੰਟੀਨ ਵਿਚ ਰਹਿਣ ਦੇ ਆਦੇਸ਼ ਦਿੱਤੇ ਸਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਕੋਰੋਨਾ ਸੰਕਟ ਨਾਲ ਲੜਾਈ ਵਿਚ ਭਾਰਤ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।ਰਾਸ਼ਟਰਪਤੀ ਮੈਕਰੋਂ ਨੇ ਕਿਹਾ ਕਿ ਉਹ ਭਾਰਤ ਦੇ ਲੋਕਾਂ ਨੂੰ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਇਸ ਮੁਸ਼ਕਲ ਸਮੇਂ ਵਿਚ ਫਰਾਂਸ ਤੁਹਾਡੇ ਨਾਲ ਖੜ੍ਹਾ ਹੈ। ਉਹ ਉਨ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ। ਜਿਕਰਯੋਗ ਹੈ ਕਿ ਕਿ ਫਰਾਂਸ ਵੀ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ। ਭਾਵੇਂਕਿ ਉੱਥੇ ਭਾਰਤ ਜਿਹੇ ਹਾਲਾਤ ਨਹੀਂ ਹਨ।ਜਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਆਪਣਾ ਭਿਆਨਕ ਰੂਪ ਧਾਰ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿਚ ਬੀਤੇ 24 ਘੰਟਿਆਂ ਵਿਚ ਇਨਫੈਕਸ਼ਨ ਦੇ 3,32,730 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 2263 ਮੌਤਾਂ ਦਰਜ ਕੀਤੀਆਂ ਗਈਆਂ। ਇਸ ਮਗਰੋਂ ਦੇਸ਼ ਵਿਚ ਹੁਣ ਤੱਕ ਕੁੱਲ ਪੀੜਤਾਂ ਦਾ ਅੰਕੜਾ 1,62,63,695 ਹੋ ਚੁੱਕਾ ਹੈ ਅਤੇ ਮ੍ਰਿਤਕਾਂ ਦੀ ਗਿਣਤੀ 1,86,920 ਹੋ ਚੁੱਕੀ ਹੈ।


