- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਾਰੂਕ ਅਬਦੁੱਲਾ ਹੋਏ ਕੋਰੋਨਾ ਪਾਜ਼ੀਟਿਵ
ਸ਼੍ਰੀਨਗਰ – ਨੈਸ਼ਨਲ ਕਾਨਫਰੰਸ (ਐਨ. ਸੀ.) ਪ੍ਰਧਾਨ ਅਤੇ ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਅੱਜ ਇਹ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ।ਪਾਰਟੀ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਜਾਂਚ ਹੋਣ ਤੱਕ ਮੈਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਮੈਂ ਪਿਛਲੇ ਕੁਝ ਦਿਨਾਂ ਤੋਂ ਸਾਡੇ ਸੰਪਰਕ ਵਿੱਚ ਆਏ ਹਰ ਵਿਅਕਤੀ ਤੋਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਾ ਹਾਂ।ਜਿਕਰਯੋਗ ਹੈ ਕਿ ਫਾਰੂਕ ਅਬਦੁੱਲਾ ਨੇ ਇਸੇ ਮਹੀਨੇ 2 ਮਾਰਚ ਨੂੰ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ ਸੀ। ਉਮਰ ਅਬਦੁੱਲਾ ਨੇ ਟਵੀਟ ਕਰ ਕੇ ਦੱਸਿਆ ਸੀ ਕਿ ਮੇਰੇ 85 ਸਾਲਾ ਪਿਤਾ ਅਤੇ ਮੇਰੀ ਮਾਂ ਨੇ ਕੋਵਿਡ ਵੈਕਸੀਨ ਦੀ ਖ਼ੁਰਾਕ ਲਈ ਹੈ।


