ਫਿਰੋਜ਼ਪੁਰ ਪੁਲਿਸ ਵੱਲੋਂ 2 ਤਸਕਰਾਂ ਤੋਂ ਡੇਢ ਕਿੱਲੋ ਹੈਰੋਇਨ ਬ੍ਰਾਮਦ

ਬਜੀਦਪੁਰ – ਸ੍ਰੀ. ਮੁਖਵਿੰਦਰ ਸਿੰਘ ਛੀਨਾ ਆਈ.ਪੀ.ਐਸ. ਇੰਸਪੈਕਟਰ ਜਨ. ਪੁਲਿਸ ਫਿਰੋਜ਼ਪੁਰ ਰੇਂਜ, ਫਿਰੋਜ਼ਪੁਰ ਛਾਉਣੀ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਵਿਢੀ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ, ਜਦੋਂ ਪ੍ਰੀਤਮ ਸਿੰਘ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰ. ਬਲਜੀਤ ਸਿੰਘ ਸਿਧੂ ਪੀ.ਪੀ.ਐਸ. ਕਪਤਾਨ ਪੁਲਿਸ(ਇੰਨਵ:) ਫਿਰੋਜ਼ਪੁਰ ਦੀ ਅਗਵਾਈ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਨਾਰਕੋਟਿਕ ਕੰਟਰੋਲ ਸੈਲ ਫਿਰੋਜ਼ਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਨਾਲ ਸੋਕੜ ਨਹਿਰ ਰਕਬਾ ਸਾਬੂਆਣਾ ਥਾਣਾ ਸਦਰ ਵਿਖੇ ਇਕ ਟਰੈਕਟਰ ਮਹਿੰਦਰਾ ਸਵਾਰ 2 ਵਿਅਕਤੀ ਜੋ ਕਿ ਫਿਰੋਜ਼ਪੁਰ ਨੂੰ ਆ ਰਹੇ ਸਨ। ਉਨ੍ਹਾਂ ਨੂੰ ਸ਼ਕ ਦੇ ਤੌਰ ਤੇ ਕਾਬੂ ਕੀਤਾ ਤਾਂ ਉਨ੍ਹਾਂ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ਼ ਸੇਵਕ ਪੁਤਰ ਦਿਆਲ ਸਿੰਘ ਵਾਸੀ ਝੁਗੀਆਂ ਨਥਾ ਸਿੰਘ ਜ਼ਿਲ੍ਹਾ ਤਰਨ ਤਾਰਨ ਅਤੇ ਬਗ਼ੀਚਾ ਸਿੰਘ ਪੁਤਰ ਮਹਿੰਗਾ ਸਿੰਘ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਤਰਨਤਾਰਨ ਦਸਿਆ। ਸ੍ਰ. ਲਖਬੀਰ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ(ਸ:ਡ:) ਦਿਹਾਤੀ ਫਿਰੋਜ਼ਪੁਰ ਦੀ ਨਿਗਰਾਨੀ ਹੇਠ ਉਕਤ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ, ਜਿਨ੍ਹਾਂ ਪਾਸੋਂ 01 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਬਰਾਮਦ ਹੈਰੋਇਨ ਅਤੇ ਟਰੈਕਟਰ ਨੂੰ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਮੁਕਦਮਾ ਨੰ: 7 ਮਿਤੀ 06-01-19 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਫਿਰੋਜ਼ਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਨੇ ਪੁਛਗਿਛ ਦੌਰਾਨ ਦਸਿਆ ਕਿ ਉਹ ਪਹਿਲਾ ਵੀ ਭਾਰਤ ਪਾਕਿਸਤਾਨ ਕੰਡਿਆ ਵਾਲੀ ਤਾਰ ਤੋਂ ਹੈਰੋਇਨ ਦੀ ਸਮਗਲਿੰਗ ਕਰ ਚੁਕੇ ਹਨ। ਇਹ ਖੇਪ ਦੋਸ਼ੀ ਗੁਰਸੇਵਕ ਸਿੰਘ ਨੇ ਆਪਣੇ ਘਰ ਤੋਂ ਨਜ਼ਦੀਕ ਹੀ ਪਾਕਿਸਤਾਨ ਰਹਿ ਰਹੇ ਬੂਟਾ ਨਾਮ ਦੇ ਸਮਗਲਰ ਪਾਸੋਂ ਤਾਰਾਂ ਦੇ ਉਪਰੋਂ ਸੁਟਵਾਈ ਸੀ ਅਤੇ ਦੋਸ਼ੀ ਸੁਖਵਿੰਦਰ ਸਿੰਘ ਦੇ ਘਰ ਰਖੀ ਸੀ ਜੋ ਕਿ ਕੰਡਿਆਲੀ ਤਾਰ ਤੋਂ ਕਰੀਬ 100 ਮੀਟਰ ਦੀ ਦੂਰੀ ਤੇ ਹੈ। ਦੋਸ਼ੀ ਸੁਖਵਿੰਦਰ ਸਿੰਘ ਉਪਰ ਪਹਿਲਾਂ ਵੀ ਜ਼ਿਲ੍ਹਾ ਤਰਨਤਾਰਨ ਵਿਖੇ ਹੈਰੋਇਨ ਦੇ ਮੁਕਦਮੇ ਦਰਜ ਹਨ। ਇਸ ਤੋਂ ਇਲਾਵਾ ਉਕਤ ਦੋਸ਼ੀਆਂ ਤੋਂ ਹੋਰ ਵੀ ਪੁਛਗਿਛ ਕੀਤਾ ਜਾ ਰਹੀ ਹੈ।

VIA PUNJAB