- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’
ਪੰਜਾਬ ਵਿੱਚ ਪ੍ਰਮਾਣੂ ਊਰਜਾ ਦੇ ਯੂਨਿਟਾਂ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਟਕੋਰ
ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ‘ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆ।ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ ‘ਤੇ ਬਹੁਤ ਲੰਮੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਪਰ ਅਜੇ ਤੱਕ ਇਸ ਸਬੰਧੀ ਕੁਝ ਵੀ ਠੋਸ ਸਾਹਮਣੇ ਨਹੀਂ ਆਇਆ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਮੀਟਿੰਗ ਤੋਂ ਬਾਅਦ ਉਹ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ।ਇਸ ਮੁੱਦੇ ‘ਤੇ ਉਨ੍ਹਾਂ ਦਾ ਪ੍ਰਤੀਕਰਮ ਜਾਣਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਉਦੋਂ ਹੀ ਕੁਝ ਕਹਿਣਗੇ, ਜਦੋਂ ਇਸ ਬਾਰੇ ਉਨ੍ਹਾਂ ਕੋਲ ਪ੍ਰਸਤਾਵ ਆਵੇਗਾ। ਮੁੱਖ ਮੰਤਰੀ ਨੇ ਟਕੋਰ ਕੀਤੀ, ”ਫਿਲਹਾਲ ਤਾਂ ਮੇਰੇ ਕੋਲ ਊਰਜਾ ਮੰਤਰੀ ਵੀ ਨਹੀਂ ਹੈ।” ਉਨ੍ਹਾਂ ਦੀ ਇਹ ਟਿੱਪਣੀ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਮੰਡਲ ਦੇ ਫੇਰਬਦਲ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੇ ਬਿਜਲੀ ਮਹਿਕਮੇ ਨੂੰ ਉਨ੍ਹਾਂ ਵੱਲੋਂ ਪ੍ਰਵਾਨ ਨਾ ਕਰਕੇ ਅਸਤੀਫਾ ਦੇਣ ਦੇ ਸੰਦਰਭ ਵਿੱਚ ਸੀ।ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਲੋੜ ਦੇ ਮੱਦੇਨਜ਼ਰ ਮੁੱਖ ਮੰਤਰੀ ਬਿਜਲੀ ਵਿਭਾਗ ਦੇ ਕੰਮਕਾਜ ‘ਤੇ ਰੋਜ਼ਾਨਾ ਖੁਦ ਨਿਗਰਾਨੀ ਰੱਖ ਰਹੇ ਹਨ। ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਘੱਟ ਪੈਣ ਕਰਕੇ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਸੀ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਨਾਲ ਕਦੇ ਵੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸੰਘੀ ਢਾਂਚੇ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੇ ਸਬੰਧ ਸੁਖਾਵੇਂ ਹੋਣੇ ਜ਼ਰੂਰੀ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਲਈ ਕੇਂਦਰ ਵਿੱਚ ਕਿਸੇ ਵੀ ਸਰਕਾਰ ਨਾਲ ਕੋਈ ਮੁਸ਼ਕਲ ਪੇਸ਼ ਨਹੀਂ ਆਈ।


