- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ
ਮਨੀਲਾ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਭਾਵ ਐਤਵਾਰ ਨੂੰ ਫਿਲੀਪੀਂਸ ਦੀ ਰਾਜਧਾਨੀ ਮਨੀਲਾ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਕੋਵਿੰਦ ਵੀਰਵਾਰ ਨੂੰ ਫਿਲੀਪੀਂਸ ਦੀ ਆਪਣੀ 5 ਦਿਨੀਂ ਯਾਤਰਾ ‘ਤੇ ਪਹੁੰਚੇ ਹਨ। ਮੂਰਤੀ ਦੇ ਉਦਘਾਟਨ ਦੇ ਬਾਅਦ ਕੋਵਿੰਦ ਨੇ ਕਿਹਾ,”ਪ੍ਰਵਾਸੀ ਭਾਰਤੀਆਂ ਦੇ ਨਾਲ ਭਾਰਤ ਆਪਣੇ ਸੰਬੰਧਾਂ ਨੂੰ ਮਜ਼ਬੂਤ ਲਈ ਬਣਾਉਣ ਲਈ ਵਚਨਬੱਧ ਹੈ। ਅਸੀਂ ਤੁਹਾਡੇ ਲਈ ਓਵਰਸੀਜ ਸਿਟੀਜਨ ਆਫ ਇੰਡੀਆ (ਓ.ਸੀ.ਆਈ.) ਕਾਰਡ ਪ੍ਰਾਪਤ ਕਰਨ ਦੇ ਨਿਯਮਾਂ ਵਿਚ ਢਿੱਲ ਦਿੱਤੀ ਹੈ। ਨਵੇਂ ਪਾਸਪੋਰਟ ਜਾਰੀ ਕਰਨ ਵਿਚ ਲੱਗਣ ਵਾਲੇ ਸਮੇਂ ਨੂੰ ਘੱਟ ਕਰਨ ਲਈ ਦੂਤਘਰ ਇੱਥੇ ਪਾਸਪੋਰਟ ਦੀ ਛਪਾਈ ਸ਼ੁਰੂ ਕਰੇਗਾ।”ਇੱਥੇ ਰਾਸ਼ਟਰਪਤੀ ਕੋਵਿੰਦ ਫਿਲੀਪੀਨ ਫਾਊਂਡੇਸ਼ਨ ਦੇ ਲਾਭਪਾਤਰਾਂ ਨਾਲ ਮੁਲਾਕਾਤ ਕਰਨਗੇ। ਇਹ ਮਨੀਲਾ ਸਥਿਤ ਇਕ ਐੱਨ.ਜੀ.ਓ. ਹੈ ਜੋ ਭਾਰਤ ਵੱਲੋਂ ਬਣਾਏ ਗਏ ਬਣਾਉਟੀ ਅੰਗਾਂ ਦੀ ਵੰਡ ਕਰਨ ਦਾ ਕੰਮ ਕਰਦਾ ਹੈ। ਰਾਸ਼ਟਰਪਤੀ ਅਜਿਹੇ ਸਮੇਂ ਵਿਚ ਫਿਲੀਪੀਂਸ ਗਏ ਹਨ ਜਦੋਂ ਦੋਹਾਂ ਦੇਸ਼ਾਂ ਦੇ ਡਿਪਲੋਮੈਟਿਕ ਸੰਬੰਧਾਂ ਦੀ ਸਥਾਪਨਾ ਦੇ 70 ਸਾਲ ਪੂਰੇ ਹੋ ਰਹੇ ਹਨ। ਇਸ ਮਗਰੋਂ ਉਹ ਜਾਪਾਨ ਜਾਣਗੇ। ਜਿੱਥੇ ਉਹ ਸਮਰਾਟ ਨਾਰੂਹੀਤੋ ਦੇ ਰਾਜਤਿਲਕ ਸਮਾਰੋਹ ਵਿਚ ਸ਼ਾਮਲ ਹੋਣਗੇ। ਉਹ ਜਾਪਾਨ ਦੇ ਬੌਧ ਮੰਦਰ ਵੀ ਜਾਣਗੇ।


