- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਫੈਂਨਜ ਆਫ਼ ਸੰਨੀ ਦਿਓਲ’ ਪੇਜ਼ ਚਲਾਉਣ ਦਾ ਮਾਮਲਾ
ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ
ਚੰਡੀਗੜ – ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਨੀ ਦਿਓਲ ਦੇ ਪ੍ਰਚਾਰ ਲਈ ਫੇਸਬੁੱਕ ‘ਤੇ ਬਿਨਾਂ ਪ੍ਰਵਾਨਗੀ ਲਏ ਚਲਾਏ ਜਾ ਰਹੇ ਫੈਂਨਜ ਆਫ਼ ਸੰਨੀ ਦਿਓਲ’ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਵੱਲੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਚੋਣ ਖਰਚ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ 6 ਮਈ, 2019 ਨੂੰ ਭਾਰਤੀ ਚੋਣ ਕਮਿਸ਼ਨ ਕੋਲ ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭੇਜੀ ਗਈ ਸੀ। ਜਿਸ ‘ਤੇ ਨੋਡਲ ਅਫ਼ਸਰ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਗੁਰਦਾਸਪੁਰ ਰਾਹੀਂ ਜਾਂਚ ਕਰਵਾਈ ਗਈ ਅਤੇ ਜਾਂਚ ਦੌਰਾਨ ਫੈਂਨਜ ਆਫ਼ ਸੰਨੀ ਦਿਓਲ’ ਦੇ ਐਡਮਿਨ ਅਤੇ ਭਾਜਪਾ ਉਮੀਦਵਾਰ ਨੂੰ ਇਸ ਸਬੰਧੀ ਨੋਟਿਸ ਭੇਜ ਕੇ ਸਪਸ਼ਟੀਕਰਨ ਮੰਗਿਆ, ਪਰ ਮਿੱਥੇ ਸਮੇਂ ਤੱਕ ਐਡਮਿਨ ਅਤੇ ਭਾਜਪਾ ਉਮੀਦਵਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਇਸ ‘ਤੇ ਸ਼ਿਕਾਇਤ ਨੂੰ ਦਰੁਸਤ ਮੰਨਦਿਆਂ ਭਾਜਪਾ ਉਮੀਦਵਾਰ ਦੇ ਚੋਣ ਖਰਚਿਆਂ ਵਿੱਚ 1 ਲੱਖ 74 ਹਜ਼ਾਰ 6 ਸੌ 44 ਰੁਪਏ ਜੋੜਨ ਦਾ ਫੈਸਲਾ ਕੀਤਾ ਗਿਆ ਹੈ।


