- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੇਸਬੁੱਕ ਦੇ ਹੈਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਵਾਸ਼ਿੰਗਟਨ – ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁੱਕ ਦੇ ਕੈਲੀਫੋਰਨੀਆ ਸਥਿਤ ਹੈਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ| ਇਸ ਮਗਰੋਂ ਮੈਨੇਲੋ ਪਾਰਕ ਸਥਿਤ ਹੈੱਡਕੁਆਰਟਰ ਇਮਾਰਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ| ਕੰਪਨੀ ਦੇ ਬੁਲਾਰੇ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ| ਬੁਲਾਰੇ ਨੇ ਦੱਸਿਆ ਕਿ ਮੈਨੇਲੋ ਪਾਰਕ ਪੁਲੀਸ ਵਿਭਾਗ ਵੱਲੋਂ ਬੰਬ ਰੋਕੂ ਦਸਤਾ ਭੇਜ ਦਿੱਤਾ ਗਿਆ ਹੈ| ਫਿਲਹਾਲ ਇਮਾਰਤ ਵਿਚ ਸਰਚ ਆਪਰੇਸ਼ਨ ਜਾਰੀ ਹੈ ਅਤੇ ਹੁਣ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਧਮਕੀ ਦੇਣ ਵਾਲਾ ਕੌਣ ਸੀ? ਫੇਸਬੁੱਕ ਦੇ 200 ਜੇਫਰਸ ਡ੍ਰਾਈਵ ਦੇ ਦਫਤਰ ਨੂੰ ਖਾਲੀ ਕਰਵਾਇਆ ਗਿਆ ਹੈ| ਇਸੇ ਜਗ੍ਹਾ ਤੇ ਇੰਸਟਾਗ੍ਰਾਮ ਦਾ ਵੀ ਹੈੱਡਕੁਆਰਟਰ ਹੈ| ਗੌਰਤਲਬ ਹੈ ਕਿ 2 ਦਿਨ ਪਹਿਲਾਂ ਹੀ ਨਿਊਯਾਰਕ ਸਾਥਿਤ ਸੀ. ਐਨ. ਐਨ. ਦਫਤਰ ਵਿਚ ਵੀ ਇਸੇ ਤਰ੍ਹਾਂ ਬੰਬ ਰੱਖੇ ਹੋਣ ਦੀ ਅਫਵਾਹ ਸਾਹਮਣੇ ਆਈ ਸੀ|


