- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੈਡਰਰ ਸਵਿਸ ਓਪਨ ਦੇ ਕੁਆਰਟਰ ਫਾਈਨਲ ‘ਚ
ਰੋਜਰ ਫੈਡਰਰ ਨੇ ਲਗਾਤਾਰ 17ਵਾਂ ਮੈਚ ਜਿੱਤਦੇ ਹੋਏ ਜਾਨ ਲੇਨਾਰਡ ਸਟ੍ਰਫ ਨੂੰ 6-3, 7-5 ਨਾਲ ਹਰਾ ਕੇ ਸਵਿਸ ਇੰਡੋਰ ਟੂਰਨਾਮੈਂਟ ਦੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਪਿਛਲੇ 5 ਸਾਲਾਂ ‘ਚ ਅਜੇਤੂ ਫੈਡਰਰ ਅੱਠ ਵਾਰ ਖਿਤਾਬ ਜਿੱਤ ਚੁੱਕੇ ਹਨ। ਹੁਣ ਉਨ੍ਹਾਂ ਦਾ ਸਾਹਮਣਾ ਫਰਾਂਸ ਦੇ ਜਾਈਲਸ ਸਿਮੋਨ ਨਾਲ ਹੋਵੇਗਾ ਜਿਸ ਨੇ ਲਾਟਵੀਆ ਦੇ ਅਰਨੇਸਟ ਗੁਲਬਿਸ ਨੁੰ 7-6, 7-6 ਨਾਲ ਹਰਾਇਆ। ਚੌਥਾ ਦਰਜਾ ਪ੍ਰਾਪਤ ਸਟੇਫਾਨੋਸ ਟੀ ਨੇ ਪੀਟਰ ਗੋਜੋਵਜਿਕ ਨੂੰ 6-3, 6-1 ਨਾਲ ਕੇ ਕੁਆਰਟਰ ਫਾਈਨਲ ‘ਚ ਜਗ੍ਹਾ ਬਣਾ ਲਈ। ਯੂਨਾਨ ਦੇ ਇਸ ਖਿਡਾਰੀ ਦਾ ਸਾਹਮਣਾ ਰੂਸ ਦੇ ਦਾਨਿਲ ਮੇਦਵੇਦੇਵ ਨਾਲ ਹੋਵੇਗਾ ਜਿਸ ਨੇ ਇਟਲੀ ਦੇ ਆਂਦਰੀਆਸ ਸੇਪੀ ਨੂੰ 7-6, 6-2 ਨਾਲ ਹਰਾਇਆ।


