- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਮੁਕੰਮਲ
ਚੰਡੀਗੜ੍ਹ – ਭਾਰਤ ਚੋਣ ਕਮਿਸ਼ਨ , ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੇ ਆਖਰੀ ਭਾਗ ਦੀ ਡਰਾਫਟ ਪਬਲੀਕੇਸ਼ਨ ਮਿਤੀ 16.11.2020 ਨੂੰ ਕਰ ਦਿੱਤੀ ਗਈ ਹੈ ।ਪੰਜਾਬ ਡਾ. ਐਸ . ਕਰੁਣਾ ਰਾਜੂ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਇਸ ਸਬੰਧੀ ਕੋਵਿਡ -19 ਨੂੰ ਮੁੱਖ ਰਖਦੇ ਹੋਏ ਮਿਤੀ 13 ਨਵੰਬਰ 2020 ਨੂੰ ਵਰਚੂਅਲ ਮੀਟਿੰਗ ਕੀਤੀ ਗਈ ਅਤੇ ਪੰਜਾਬ ਰਾਜ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 117 ਵਿਧਾਨ ਸਭਾ ਚੋਣ ਹਲਕਿਆਂ ਦੀਆਂ ਡਰਾਫਟ ਫੋਟੋ ਵੋਟਰ ਸੂਚੀਆਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਸੀ ਅਤੇ ਭਾਰਤ ਚੋਣ ਕਮਿਸ਼ਨ ਦੇ ਪ੍ਰਵਾਨਗੀ ਉਪਰੰਤ ਡਰਾਫਟ ਫੋਟੋ ਵੋਟਰ ਸੂਚੀਆਂ ਦੀ ਇਕ ਇਕ ਸੀ.ਡੀ.(ਬਿਨਾ ਫੋਟੋ) ਡਾਕ ਰਾਹੀਂ ਭੇਜ ਦਿੱਤੀ ਸੀ।


