- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੌਜੀ ਮੁੱਖ ਮੰਤਰੀ ਦੀ ਸਰਕਾਰ ਦੇ ਕਿਸੇ ਵੀ ਅਧਿਕਾਰੀ ਦਾ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਨਾ ਪ੍ਰਗਟਾਉਣ ਸ਼ਰਮ ਦੀ ਗੱਲ : ਬੀਬਾ ਬਾਦਲ
ਮੌੜ ਮੰਡੀ – ਕੈਪਟਨ ਅਮਰਿੰਦਰ ਸਿੰਘ ਖੁਦ ਇਕ ਫੌਜੀ ਹਨ ਤੇ ਇਸ ਸਰਕਾਰ ਦਾ ਤਾਂ ਫਰਜ਼ ਬਣਦਾ ਸੀ ਕਿ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਵਿਚ ਜਾ ਕੇ ਪਰਿਵਾਰਾਂ ਦਾ ਹੌਸਲਾ ਵਧਾਉਦੇ ਪਰ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਸ ਸਰਕਾਰ ਦਾ ਕੋਈ ਮੰਤਰੀ ਤਾਂ ਕੀ ਪ੍ਰਸ਼ਾਸ਼ਨ ਦਾ ਕੋਈ ਵੀ ਉਚ ਅਧਿਕਾਰੀ ਸਹੀਦ ਹੈਪੀ ਸਿੰਘ ਦੇ ਅੰਤਿਮ ਸੰਸਕਾਰ ਜਾਂ ਭੋਗ ਮੌਕੇ ਨਹੀ ਪੁੱਜਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਕੈਬਨਿਟ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸ਼ਹੀਦ ਹੈਪੀ ਸਿੰਘ ਦੇ ਪਿੰਡ ਰਾਮਨਗਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਮੌਕੇ ਕੀਤਾ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼ਹੀਦ ਫੌਜੀ ਹੈਪੀ ਸਿੰਘ ਦੀ ਯਾਦਗਾਰ ਬਣਾਉਣ ਲਈ ਆਪਣੇ ਫੰਡ ਵਿਚੋਂ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਇਸ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਬੀਬੀ ਬਾਦਲ ਨੇ ਕਿਹਾ ਔਰਤਾਂ ਦੇ ਹੱਕ ਵਿਚ ਬਣੇ ਕਾਨੂੰਨ ਦੀ ਉਹ ਤਹਿ ਦਿਲ ਤੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਾਨੂੰਨਾਂ ਨਾਲ ਦੇਸ਼ ਦੀਆਂ ਧੀਆਂ ਦੇ ਹੱਕ ਬਣੇ ਰਹਿਣਗੇ। ਉਨ੍ਹਾਂ ਮੋਦੀ ਸਰਕਾਰ ਤੇ ਰਾਹੁਲ ਗਾਧੀ ਵੱਲੋਂ ਰਾਫੇਲ ਡੀਡ ਵਿਚ ਲਗਾਏ ਗਏ ਇਲਜ਼ਾਮਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਕਿੰਨੇ ਹੀ ਮੰਤਰੀ ਭ੍ਰਿਸ਼ਟਾਚਾਰ ਦੇ ਵਿਚ ਰੰਗੇ ਹੋਏ ਹਨ ਇਹ ਕਿਸ ਮੂੰਹ ਨਾਲ ਸ਼੍ਰੀ ਮੋਦੀ ਤੇ ਇਹ ਇਲਜ਼ਾਮ ਲਗਾ ਰਹੇ ਹਨ। ਅਧਿਆਪਕਾਂ ਦੀਆਂ ਤਨਖਾਹਾਂ ਵਿਚ ਕੀਤੀ ਗਈ ਕਟੌਤੀ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਤਨਖਾਹਾਂ ਦੇ ਵਿਚ ਕਟੌਤੀ ਕਰਕੇ ਸਰਕਾਰ ਨੇ ਹਜ਼ਾਰਾਂ ਹੀ ਅਧਿਆਪਕਾਂ ਦੇ ਮੂੰਹ ਵਿਚੋਂ ਰੋਟੀ ਖੋਹੀ ਹੈ।ਜੇਕਰ ਸਰਕਾਰ ਨੇ ਇੰਨ੍ਹਾਂ ਅਧਿਆਪਕਾਂ ਨੂੰ ਸੱਚਮੁੱਚ ਹੀ ਸਿੱਖਿਆ ਵਿਭਾਗ ਦੇ ਅਧੀਨ ਲਿਆਉਣਾ ਹੈ ਤਾਂ ਤਨਖਾਹਾਂ ਘਟਾਉਣ ਦੀ ਬਹੁਤੀ ਲੋੜ ਨਹੀ ਸੀ । ਪਰਾਲੀ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਰਕਾਰ ਅੰਨਦਾਤੇ ਨੂੰ ਹੀ ਪ੍ਰੇਸ਼ਾਨ ਕਰਨ ਤੇ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਖੁਦ ਕਿਸਾਨਾਂ ਦੀ ਪਰਾਲੀ ਦਾ ਕੋਈ ਸਾਰਥਕ ਹੱਲ ਕੱਢੇ। ਇਸ ਮੌਕੇ ਉਨ੍ਹਾਂ ਨਾਲ ਕੰਵਰਜੀਤ ਸਿੰਘ ਬੰਟੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਹਰਵਿੰਦਰ ਸਿੰਘ ਕਾਕਾ ਸਰਕਲ ਪ੍ਰਧਾਨ ਮੌੜ, ਹਰਭਜਨ ਸਿੰਘ ਮਾਈਸਰਖਾਨਾ, ਕਰਨੈਲ ਸਿੰਘ ਠੇਕੇਦਾਰ, ਬਲਪ੍ਰੀਤ ਸਿੰਘ ਮਾਨ, ਗੁਰਮੇਲ ਸਿੰਘ ਮਾਈਸਰਖਾਨਾ, ਸੁਖਵਿੰਦਰ ਸਿੰਘ ਬਬਲੀ ਭੁੱਲਰ, ਜੋਗਿੰਦਰ ਸਿੰਘ ਭੁੱਲਰ, ਰਾਜਦੀਪ ਸਿੰਘ ਨੰਬਰਦਾਰ, ਬਲਵੀਰ ਸਿੰਘ ਚਾਉਕੇ ਪ੍ਰਧਾਨ ਨਗਰ ਪੰਚਾਇਤ ਚਾਉਕੇ ਆਦਿ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।


