- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੜਨਵੀਸ ਨੂੰ ਸੁਣਵਾਈ ’ਚ ਪੇਸ਼ ਹੋਣ ਤੋਂ ਛੋਟ ਮਿਲੀ
ਚੋਣ ਹਲਫ਼ਨਾਮੇ ’ਚ ਅਪਰਾਧਕ ਮਾਮਲਿਆਂ ਬਾਰੇ ਜਾਣਕਾਰੀ ਗੁਪਤ ਰੱਖਣ ਦੇ ਕੇਸ ’ਚ ਨਾਗਪੁਰ ਦੀ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅੱਜ ਦੇ ਦਿਨ ਲਈ ਸੁਣਵਾਈ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ। ਸੁਣਵਾਈ ਹੁਣ ਚਾਰ ਜਨਵਰੀ ਨੂੰ ਹੋਵੇਗੀ। ਫੜਨਵੀਸ ਦੇ ਵਕੀਲ ਨੇ ਅਦਾਲਤ ਤੋਂ ਇਸ ਛੋਟ ਦੀ ਮੰਗ ਕੀਤੀ ਸੀ।ਸ਼ਹਿਰ ਦੇ ਹੀ ਇਕ ਵਕੀਲ ਸਤੀਸ਼ ਉਕੇ, ਜਿਨ੍ਹਾਂ ਮੈਜਿਸਟਰੇਟ ਅਦਾਲਤ ਵਿਚ ਇਸ ਤੋਂ ਪਹਿਲਾਂ ਅਰਜ਼ੀ ਦਾਇਰ ਕਰ ਕੇ ਫੜਨਵੀਸ ਵਿਰੁੱਧ ਅਪਰਾਧਕ ਕਾਰਵਾਈ ਆਰੰਭਣ ਦੀ ਮੰਗ ਕੀਤੀ ਸੀ, ਨੇ ਮਾਮਲੇ ਦੀ ਜਲਦੀ ਸੁਣਵਾਈ ਦੀ ਅਪੀਲ ਕੀਤੀ। ਸਾਬਕਾ ਮੁੱਖ ਮੰਤਰੀ ਦੇ ਵਕੀਲ ਨੇ ਕਿਹਾ ਕਿ ਫੜਨਵੀਸ, ਜੋ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਨ, 16 ਦਸੰਬਰ ਤੋਂ ਅਸੈਂਬਲੀ ਸੈਸ਼ਨ ਵਿਚ ਰੁੱਝ ਜਾਣਗੇ। ਇਸ ਲਈ ਵਕੀਲ ਨੇ ਮੰਗ ਕੀਤੀ ਕਿ ਸੁਣਵਾਈ ਦੀ ਤਰੀਕ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਦੀ ਰੱਖੀ ਜਾਵੇ। ਸੂਬਾਈ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਨਾਗਪੁਰ ਵਿਚ 16 ਤੋਂ 21 ਦਸੰਬਰ ਤੱਕ ਹੋਵੇਗਾ।


