- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਿਗਰਾਨੀ ਦੇ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। ਭਾਈ ਲੌਂਗੋਵਾਲ ਕਿਹਾ ਕਿ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।


