ਬਰਗਾੜੀ ਕਾਂਡ ਸਬੰਧੀ ਕਾਂਗਰਸ ’ਤੇ ਵਰ੍ਹੇ ਸੁਖਪਾਲ ਖਹਿਰਾ

ਚੰਡੀਗੜ੍ਹ- ‘ਆਮ ਆਦਮੀ ਪਾਰਟੀ’ ਦੇ ਬਾਗੀ ਧੜੇ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਬਰਗਾੜੀ ਕਾਂਡ ਮਾਮਲੇ ’ਚ ਕਾਂਗਰਸ ਨੂੰ ਕਰੜੇ ਹਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ ਵਲੋਂ ਬਰਗਾੜੀ ਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਖਹਿਰਾ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਪਹਿਲਾਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਲਈ ਕੰਮ ਕਰਦੇ ਸਨ ਪਰ ਹੁਣ ਉਹ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ ਅਤੇ ਇਸ ਦੇ ਚਲਦਿਆਂ ਹੀ ਉਨ੍ਹਾਂ ਦਾ ਕਾਰਜਕਾਲ 3 ਮਹੀਨਿਆਂ ਲਈ ਵਧਾਇਆ ਗਿਆ ਹੈ।

VIA PUNJAB