- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਪਲਸ ਪੋਲੀਓ ਅਭਿਆਨ ਦੀ ਕੀਤੀ ਸ਼ੁਰੂਆਤ
ਟੀਕਾਕਰਨ ਪ੍ਰੋਗਰਾਮ ਵੀ ਨਵਜਨਮੇ ਤੇ ਬੱਚਿਆਂ ਦੀ ਮੌਤ ਦਰ ਵਿੱਚ ਭਾਰੀ ਕਟੌਤੀ ਕਰਨ ਵਿੱਚ ਮਦਦਗ਼ਾਰ ਸਾਬਿਤ ਹੋਇਆ
ਚੰਡੀਗੜ – ਸੂਬੇ ਵਿੱਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਕੀਤੀ । ਸੂਬੇ ਵਿੱਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (ਓ.ਪੀ.ਵੀ) ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ, ਸਿਹਤ ਮੰਤਰੀ ਨੇ ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਵੱਧ ਤੋਂ ਵੱਧ ਬਿਮਾਰੀਆਂ ਤੋਂ ਬਚਾਉਣ ਲਈ ਸਾਰੇ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਸੂਬੇ ਦੇ ਹਰ ਬੱਚੇ ਨੂੰ ਸਿਹਤ ਸੁਰੱਖਿਆ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਮੌਜੂਦਾ ਮੁਹਿੰਮ ਦੌਰਾਨ 50,000 ਤੋਂ ਵੱਧ ਸਿਹਤ ਕਰਮਚਾਰੀ, ਆਂਗਨਵਾੜੀ ਵਰਕਰ, ਨਰਸਿੰਗ ਵਿਦਿਆਰਥੀ ਅਤੇ ਵਲੰਟੀਅਰ ਬੱਚਿਆਂ ਨੂੰ ਟੀਕੇ ਲਗਾਉਣ ਲਈ ਘਰਾਂ, ਝੁੱਗੀਆਂ, ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ। ਜਦੋਂਕਿ ਇਸ ਟੀਕਾਕਰਨ ਪ੍ਰੋਗਰਾਮ ਦੀ ਨਿਗਰਾਨੀ ਕਰਨ ਅਤੇ ਹਰੇਕ ਬੱਚੇ ਦੇ ਟੀਕਾ ਲਗਾਏ ਜਾਣ ਨੂੰ ਯਕੀਨੀ ਬਣਾਉਣ ਲਈ ਕੁੱਲ 2668 ਸੁਪਰਵਾਈਜ਼ਰ ਅਚਨਚੇਤ ਜਾਂਚ ਲਈ ਲਗਾਏ ਜਾਣਗੇ । ਉਨਾਂ ਕਿਹਾ ਕਿ ਭਾਵੇਂ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ ਪਰ ਦੇਸ਼ ਵਿਚੋਂ ਪੋਲੀਓ ਦੇ ਸੰਪੂਰਨ ਖਾਤਮੇ ਲਈ ਟੀਕਾਕਰਨ ਲਾਜ਼ਮੀ ਹੈ। ਪੋਲੀਓ ਦਾ ਆਖਰੀ ਕੇਸ ਸਾਲ 2011 ਦੌਰਾਨ ਪੱਛਮੀ ਬੰਗਾਲ ਵਿੱਚ ਸਾਹਮਣੇ ਆਇਆ ਸੀ। ਸਾਲ 2009 ਤੋਂ ਪੰਜਾਬ ਵਿੱਚ ਪੋਲੀਓ ਦਾ ਕੋਈ ਕੇਸ ਨਹੀਂ ਵੇਖਿਆ ਗਿਆ।ਮੰਤਰੀ ਨੇ ਅੱਗੇ ਕਿਹਾ ਕਿ ਪੋਲੀਓ ਟੀਕਾਕਰਨ ਤੋਂ ਇਲਾਵਾ ਸਰਕਾਰ ਵਲੋਂ ਨਵਜੰਮੇ ਬੱਚਿਆਂ ਨੂੰ ਟੀ.ਵੀ, ਹੈਪੇਟਾਈਟਸ ਬੀ, ਡਿਫਥੀਰੀਆ, ਪਰਟੂਸਿਸ, ਟੈਟਨਸ, ਹੋਮੋਫਾਈਲਸ ਇਨਫਲੂਐਂਜ਼ਾ ਬੀ, ਖਸਰਾ, ਰੁਬੇਲਾ ਅਤੇ ਰੋਟਾਵਾਇਰਸ ਦਸਤ ਦੇ ਟੀਕੇ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਨੇ ਬੱਚਿਆਂ ਦੀ ਮੌਤ ਦਰ ਨੂੰ ਵੱਡੇ ਪੱਧਰ ‘ਤੇ ਘਟਾਉਣ ਵਿੱਚ ਸਹਾਇਤਾ ਕੀਤੀ ਹੈ। ਇਹ ਵੇਖਿਆ ਗਿਆ ਹੈ ਕਿ ਜਿਹਨਾਂ ਬੱਚਿਆਂ ਦਾ ਟੀਕਾਕਰਨ ਕੀਤਾ ਹੁੰਦਾ ਹੈ ਉਹ ਅਕਸਰ ਘੱਟ ਬਿਮਾਰ ਹੁੰਦੇ ਹਨ ਅਤੇ ਉਨਾਂ ਦੇ ਕੁਪੋਸ਼ਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਉਨਾਂ ਨੇ ਰਾਜ ਨੂੰ ਪੋਲੀਓ ਮੁਕਤ ਰੱਖਣ ਲਈ ਅਣਥੱਕ ਕਾਰਜ ਕਰਨ ਲਈ ਹਜ਼ਾਰਾਂ ਵਲੰਟੀਅਰਾਂ, ਫਰੰਟਲਾਈਨ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਣ ਕਰਵਾਉਣ ਭਾਵੇਂ ਉਹ ਬੱਚਾ ਕੁਝ ਘੰਟੇ ਪਹਿਲਾਂ ਜੰਮਿਆ ਹੈ ਜਾਂ ਖੰਘ, ਜ਼ੁਕਾਮ, ਬੁਖਾਰ, ਦਸਤ ਜਾਂ ਕਿਸੇ ਹੋਰ ਬਿਮਾਰੀ ਨਾਲ ਪੀੜਤ ਹੈ ਕਿਉਂਕਿ ਪੋਲੀਓ ਬੂੰਦਾਂ ਦਾ ਇਨਾਂ ਬਿਮਾਰੀਆਂ ਵਿੱਚ ਕੋਈ ਨੁਕਸਾਨਦੇਹ ਪ੍ਰਭਾਵ ਨਹੀਂ ਹੈ।ਇਸ ਮੌਕੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਰੀਟਾ ਭਾਰਦਵਾਜ, ਐਸ.ਏ.ਐੱਸ. ਨਗਰ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਰਾਜ ਟੀਕਾਕਰਨ ਅਫਸਰ ਡਾ. ਜੀ.ਬੀ. ਸਿੰਘ, , ਡਾ: ਵੀਨਾ ਜਰੇਵਾਲ, ਡਾ: ਐਸ ਸ਼੍ਰੀਨਿਵਾਸਨ, ਡਾ. ਵਿਕਰਮ ਗੁਪਤਾ, ਸਟੇਟ ਐਸ.ਐਮ.ਓ, ਡਬਲਯੂ.ਐਚ.ਓ, ਡਾ: ਦਲਜੀਤ ਸਿੰਘ, ਡਾ: ਕੁਲਜੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।


