- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ
ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ ਟੀਮ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ 1582 ਸੀ.ਐੱਚ.ਓਜ ਹਨ ਜੋ ਸਬ ਕੇਂਦਰਾਂ/ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਕੰਮ ਕਰ ਰਹੇ ਹਨ, ਜਦੋਂਕਿ ਸੂਬੇ ਭਰ ਵਿੱਚ ਕੁੱਲ 1365 ਤੰਦਰੁਸਤ ਪੰਜਾਬ ਸਿਹਤ ਕੇਂਦਰ ਪਹਿਲਾਂ ਹੀ ਕਾਰਜਸ਼ੀਲ ਹਨ। 925 ਸੀਐਚਓਜ਼ ਨੂੰ 6 ਮਹੀਨਿਆਂ ਦੀ ਵਿਸ਼ੇਸ਼ ਸਿਖਲਾਈ ਦੇ ਕੇ ਇਨਾਂ ਕੇਂਦਰਾਂ ਵਿਚ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ।ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨਾਂ ਕੇਂਦਰਾਂ ਵਿਚ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਜਾ ਰਹੇ ਹਨ। ਲੋਕਾਂ ਨੂੰ ਘਰ-ਘਰ ਮਿਆਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ। ਇਹਨਾਂ ਐਚ ਐਂਡ ਡਬਲਯੂ ਸੀ ਦਾ ਮੁੱਖ ਮੰਤਵ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸਨ (ਬਲੱਡ ਪ੍ਰੈਸ਼ਰ), ਸ਼ੂਗਰ, ਦਮਾ ਆਦਿ ਦੀ ਜਾਂਚ ਕਰਕੇ ਮਰੀਜ਼ਾਂ ਲਈ ਮੁਫਤ ਦਵਾਈਆਂ ਮੁਹੱਈਆ ਕਰਵਾਉਣਾ ਹੈ।ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਵੱਧ ਰਹੇ ਖਤਰੇ ਸਬੰਧੀ ਸਿਹਤ ਮੰਤਰੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੀਐਚਓਜ ਨੂੰ ਨਿਯੁਕਤੀ ਪੱਤਰ ਵੰਡਣ ਲਈ ਕੋਈ ਸੂਬਾ ਪੱਧਰੀ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਗਿਆ।


