- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਆਦੇਸ਼
ਚੰਡੀਗੜ – ਸਿਵਲ ਹਸਪਤਾਲ ਮੋਗਾ ਵਿਖੇ ਕਥਿਤ ਤੌਰ ‘ਤੇ ਸਰਜਰੀ ਵਿੱਚ ਹੋਈ ਦੇਰੀ ਕਾਰਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਸੰਬੰਧੀ ਮੋਗਾ ਦੀ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ। ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਕਿ ਜੱਚਾ-ਬੱਚਾ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਭਰੋਸਾ ਦਿੱਤਾ ਕਿ ਜੇਕਰ ਰਿਪੋਰਟ ਦੇ ਅਧਾਰ ’ਤੇ ਕਿਸੇ ਵੀ ਕਰਮਚਾਰੀ ਦੀ ਡਿਊਟੀ ਦੌਰਾਨ ਕੁਤਾਹੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਸ. ਸਿੱਧੂ ਨੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਨੂੰ ਐਮ.ਸੀ.ਐਚ. ਵਿਖੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧ ਹੈ।


