- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ
ਚੰਡੀਗੜ – ਜ਼ੀਰਕਪੁਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਨੂੰ 100 ਬਿਸਤਰਿਆਂ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਸਦਾ ਰਸਮੀ ਉਦਘਾਟਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਇਹ ਕਦਮ ਜ਼ੀਰਕਪੁਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁੱਕਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਜੀਰਕਪੁਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਖੇਤਰ ਵਿੱਚ ਹਸਪਤਾਲ ਦੀ ਜ਼ਰੂਰਤ ਹੈ ਕਿਉਂਕਿ ਲੋਕ ਸਿਵਲ ਹਸਪਤਾਲ ਪੰਚਕੂਲਾ, ਜੀਐਮਸੀਐਚ-32 ਚੰਡੀਗੜ ਅਤੇ ਹੋਰ ਨਿੱਜੀ ਹਸਪਤਾਲਾਂ ਵਿੱਚ ਆਪਣੇ ਇਲਾਜ ਲਈ ਜਾਣ ਲਈ ਮਜਬੂਰ ਹਨ।ਇਸ ਮੌਕੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਹਸਪਤਾਲ ਦੀ ਇਸ ਅਪਗ੍ਰੇਡੇਸ਼ਨ ਨਾਲ ਸਾਡੀ ਸਿਹਤ ਸੰਭਾਲ ਪ੍ਰਣਾਲੀ ਤੱਕ ਆਮ ਲੋਕਾਂ ਦੀ ਪਹੁੰਚ ਵਿੱਚ ਸੁਧਾਰ ਹੋਵੇਗਾ।ਇਸ ਮੌਕੇ ਮੁਹਾਲੀ ਦੇ ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ, ਜ਼ਿਲਾ ਮੈਡੀਕਲ ਕਮਿਸ਼ਨਰ( ਮੁਹਾਲੀ) ਡਾ: ਦਲਜੀਤ ਸਿੰਘ, ਐਸ.ਐਮ.ਓ ਢਕੋਲੀ ਡਾ: ਪੌਮੀ ਚਤਾਰਥ ਅਤੇ ਐਸ.ਐਮ.ਓ ਡੇਰਾਬਸੀ ਡਾ: ਸੰਗੀਤਾ ਜੈਨ ਵੀ ਹਾਜ਼ਰ ਸਨ।


