- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ
ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਹਾੜੇ ‘ਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ – ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਿਤ ਕੀਤਾ।ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾ ਜਨਮ ਦਿਹਾੜੇ ਦੀ ਯਾਦ ਵਿੱਚ ਸੂਬਾ ਭਰ ਵਿੱਚ ਕਰਵਾਏ ਲੜੀਵਾਰ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਅਜਿਹੇ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਮਹਾਨ ਸਿੱਖ ਜਰਨੈਲ ਦੇ ਸਤਿਕਾਰ ਵਿੱਚ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਆਦਮ ਕੱਦ ਬੁੱਤ ਸਥਾਪਤ ਕਰਨ ਦੇ ਫੈਸਲੇ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ ਤੇ ਦਰਸ਼ਨ ਦਾ ਪਾਸਾਰ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਅਹਿਮ ਯੋਗਦਾਨ ਪਾਉਣ ਲਈ ਸ਼ਲਾਘਾ ਕੀਤੀ।ਇਸ ਮੌਕੇ ਸ੍ਰੀ ਬਾਵਾ ਨੇ ਸਕੱਤਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਚਿੱਤਰ ਅਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ ‘ਤੇ ਅਧਾਰਿਤ ਕਿਤਾਬ ਭੇਟ ਕੀਤੀ।ਸ੍ਰੀ ਬਾਵਾ ਤੋਂ ਇਲਾਵਾ ਫਾਊਂਡੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਵਿਕਰਮ ਸਿੰਘ ਘੁੰਮਣ ਅਤੇ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਵੀ ਹਾਜ਼ਰ ਸਨ।


