- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ
ਤਿਆਰ ਅਧਿਆਇ ਪਹਿਲੀ ਅਗਸਤ ਨੂੰ ਬੋਰਡ ਦੀ ਵੈਬਸਾਈਟ ਉਤੇ ਹੋਣਗੇ ਅਪਲੋਡ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਲਈ ਇਤਿਹਾਸ ਦੀਆਂ ਕਿਤਾਬਾਂ ਤਿਆਰ ਕਰਨ ਲਈ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਦੋ ਅਧਿਆਇ ਤਿਆਰ ਕਰ ਲਏ ਗਏ ਹਨ ਅਤੇ ਗਿਆਰਵੀਂ ਜਮਾਤ ਲਈ ਵੀ ਇਕ ਅਧਿਆਇ ਤਿਆਰ ਕਰ ਲਿਆ ਗਿਆ ਹੈ। ਇੱਥੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਨਜ਼ਰਸਾਨੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਮੇਟੀ ਨੇ ਗਿਆਰਵੀਂ ਅਤੇ ਬਾਰਵੀਂ ਜਮਾਤ ਦਾ ਪਾਠਕ੍ਰਮ ਅਤੇ ਬਾਰਵੀਂ ਦੇ ਪਹਿਲੇ ਦੋ ਅਧਿਆਇ ਅਤੇ ਗਿਆਰਵੀਂ ਜਮਾਤ ਦਾ ਇਕ ਅਧਿਆਇ ਸੌਂਪ ਦਿੱਤਾ ਹੈ। ਇਹ ਅਧਿਆਇ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿੱਚ ਇਨਾਂ ਦਾ ਪੰਜਾਬੀ ਅਤੇ ਹਿੰਦੀ ਵਿੱਚ ਅਨੁਵਾਦ ਕਰ ਕੇ ਪਹਿਲੀ ਅਗਸਤ 2018 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਉਤੇ ਅਪਲੋਡ ਕਰ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਨਜ਼ਰਸਾਨੀ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਦੋਵੇਂ ਜਮਾਤਾਂ ਦੀਆਂ ਕਿਤਾਬਾਂ ਲਈ ਕਾਲ ਵੰਡ ਕਰ ਲਈ ਗਈ ਹੈ। ਇਸ ਤਹਿਤ ਗਿਆਰਵੀਂ ਜਮਾਤ ਵਿੱਚ ਭਾਰਤ ਦਾ ਇਤਿਹਾਸ ਮੁੱਢਲੇ ਕਾਲ ਤੋਂ ਲੈ ਕੇ 1947 ਤੱਕ ਦਾ ਪੜਾਇਆ ਜਾਵੇਗਾ, ਜਦੋਂ ਕਿ ਬਾਰਵੀਂ ਜਮਾਤ ਵਿੱਚ ਪੰਜਾਬ ਦਾ ਇਤਿਹਾਸ 1450 ਤੋਂ ਲੈ ਕੇ 1966 ਤੱਕ ਪੜਾਇਆ ਜਾਵੇਗਾ। ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਕਿਸੇ ਵਿਸ਼ੇ ਦੀ ਕਿਤਾਬ ਤਿਆਰ ਕਰਨਾ ਵੱਡਾ ਕਾਰਜ ਹੁੰਦਾ ਹੈ, ਜਿਸ ਲਈ ਖੁੱਲ਼ੇ ਸਮੇਂ ਦੀ ਲੋੜ ਹੁੰਦੀ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਤਿਆਰ ਕਰਵਾਈ ਜਾ ਰਹੀ ਕਿਤਾਬ ਨੂੰ ਜਲਦੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ। ਮੀਟਿੰਗ ਵਿੱਚ ਕਮੇਟੀ ਮੈਂਬਰ ਡਾ. ਜੇ.ਐਸ. ਗਰੇਵਾਲ, ਡਾ. ਇੰਦੂ ਬੰਗਾ, ਡਾ. ਪ੍ਰਿਤਪਾਲ ਸਿੰਘ ਕਪੁਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


