- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਲਾਕੋਟ ਮਗਰੋਂ ਪਾਕਿ ਨਾਲ ਦੋ-ਦੋ ਹੱਥ ਕਰਨ ਲਈ ਤਿਆਰ ਸੀ: ਰਾਵਤ
ਬਾਲਾਕੋਟ ’ਚ ਹਵਾਈ ਹਮਲੇ ਦੌਰਾਨ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਸਪੱਸ਼ਟ ਸ਼ਬਦਾਂ ’ਚ ਸਰਕਾਰ ਨੂੰ ਆਖ ਦਿੱਤਾ ਸੀ ਕਿ ਭਾਰਤੀ ਫ਼ੌਜ ਪਾਕਿਸਤਾਨ ਦੇ ਕਿਸੇ ਵੀ ਮੈਦਾਨੀ ਹਮਲੇ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਦੁਸ਼ਮਣ ਨਾਲ ਉਸ ਦੇ ਇਲਾਕੇ ’ਚ ਦਾਖ਼ਲ ਹੋ ਕੇ ਲੋਹਾ ਲਿਆ ਜਾਵੇਗਾ। ਫ਼ੌਜ ਦੇ ਸੂਤਰਾਂ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਭਾਰਤੀ ਫ਼ੌਜ ਪਾਕਿਸਤਾਨ ਨਾਲ ਰਵਾਇਤੀ ਜੰਗ ਲਈ ਤਿਆਰ ਸੀ ਅਤੇ ਪਾਕਿਸਤਾਨ ਦੇ ਅੰਦਰ ਜਾਣ ਤਕ ਦੀ ਪੂਰੀ ਯੋਜਨਾ ਬਣੀ ਹੋਈ ਸੀ।
ਸੂਤਰਾਂ ਨੇ ਕਿਹਾ ਕਿ ਜਨਰਲ ਰਾਵਤ ਨੇ ਸੋਮਵਾਰ ਨੂੰ ਸੇਵਾਮੁਕਤ ਫ਼ੌਜ ਅਧਿਕਾਰੀਆਂ ਨਾਲ ਬੰਦ ਕਮਰੇ ’ਚ ਗੱਲਬਾਤ ਦੌਰਾਨ ਕਿਹਾ ਕਿ ਬਾਲਾਕੋਟ ਹਮਲੇ ਮਗਰੋਂ ਪਾਕਿਸਤਾਨੀ ਫ਼ੌਜ ਵੱਲੋਂ ਕੀਤੇ ਜਾਣ ਵਾਲੇ ਕਿਸੇ ਵੀ ਹਮਲੇ ਦਾ ਟਾਕਰਾ ਕਰਨ ਲਈ ਥਲ ਸੈਨਾ ਤਿਆਰ ਸੀ।


