- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ
ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐਸ.ਟੀ. ਦੇ ਸਾਰੇ ਬਕਾਇਆ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤੱਕ ਦੇ ਵੈਟ/ਜੀ.ਐਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ, 2018 ਤੱਕ ਪੈਨਸ਼ਨਰਾਂ ਦੇ ਸੇਵਾ-ਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀ.ਪੀ.ਐਫ. ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ।


