- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਿਨਾ ਸ਼ਾਂਤੀ ਸਥਾਪਿਤ ਕੀਤਿਆਂ ਵਿਕਾਸ ਸੰਭਵ ਨਹੀਂ : ਇਮਰਾਨ ਖ਼ਾਨ
ਭਾਰਤ ’ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਨੇ ਨੁਕਸਾਨ
ਇਸਲਾਮਾਬਾਦ – ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ‘ਚ ਵਿਵਾਦਾਂ ’ਚ ਘਿਰੇ ਕਾਂਗਰਸ ਨੇਤਾ ਨਵਜੋਤ ਸਿੰਘ ਸਿਧੂ ਦੇ ਬਚਾਅ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁਕ ਸਮਾਗਮ ‘ਚ ਸ਼ਾਮਲ ਹੋਣ ਪਾਕਿਸਤਾਨ ਆਏ ਸਿਧੂ ਦਾ ਧੰਨਵਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਇਸ ਨੂੰ ਲੈ ਕੇ ਹੋ ਰਹੀ ਸਿਧੂ ਦੀ ਅਲੋਚਨਾ ਦੀ ਨਿੰਦਾ ਕੀਤੀ। ਇਸ ਸਬੰਧੀ ਇਮਰਾਨ ਖਾਨ ਨੇ ਟਵਿਟਰ ਨੇ ਟਵੀਟ ਕਰਦਿਆ ਕਿਹਾ ਕਿ ਮੇਰੇ ਸਹੁੰ ਚੁਕ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਸਿਧੂ ਦਾ ਧੰਨਵਾਦ। ਉਹ ਸ਼ਾਂਤੀ ਦੇ ਰਾਜਦੂਤ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵਲੋਂ ਬਹੁਤ ਪਿਆਰ ਦਿਤਾ ਗਿਆ।ਇਸ ਦੇ ਨਾਲ ਹੀ ਇਮਰਾਨ ਨੇ ਕਿਹਾ ਕਿ ਭਾਰਤ ‘ਚ ਨਵਜੋਤ ਸਿੰਘ ਸਿਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਨਾਂ ਸ਼ਾਂਤੀ ਸਥਾਪਿਤ ਕੀਤਿਆਂ ਲੋਕ ਵਿਕਾਸ ਨਹੀਂ ਕਰ ਸਕਦੇ। ਇਮਰਾਨ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਮਜ਼ਬੂਤ ਸਬੰਧ ਸਥਾਪਿਤ ਕਰਨ ਅਤੇ ਕਸ਼ਮੀਰ ਵਿਵਾਦ ਦਾ ਹਲ ਕਰਨ ਲਈ ਵਾਰਤਾ ’ਤੇ ਜੋਰ ਦਿਤਾ।ਗਰੀਬੀ ਦੂਰ ਕਰਨ ਅਤੇ ਉਪ ਮਹਾਂਦੀਪ ਵਿਚ ਜੀਵਨ ਪਧਰ ਨੂੰ ਉਪਰ ਚੁਕਣ ਦਾ ਸਭ ਤੋਂ ਬਿਹਤਰ ਰਾਸਤਾ ਗਲਬਾਤ ਰਾਹੀਂ ਸਾਡੇ ਮਤਭੇਦਾਂ ਨੂੰ ਸੁਲਝਾਉਣਾ ਅਤੇ ਵਪਾਰ ਸ਼ੁਰੂ ਕਰਨਾ ਹੈ।


