- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਿਹਾਰ ’ਚ ਜਨਤਾ ਦਲ ਤੇ ਭਾਜਪਾ ਬਰਾਬਰ ਸੀਟਾਂ ’ਤੇ ਚੋਣ ਲੜਨਗੇ
ਨਵੀਂ ਦਿੱਲੀ – ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਭਾਜਪਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲਾ ਜਨਤਾ ਦਲ (ਯੂ) 2019 ਦੀਆਂ ਲੋਕ ਸਭਾ ਚੋਣਾਂ ਬਰਾਬਰ ਸੀਟਾਂ ਉੱਤੇ ਲੜਨਗੇ। ਇਸ ਫੈਸਲੇ ਨੂੰ ਨਿਤੀਸ਼ ਕੁਮਾਰ ਦੇ ਲਈ ਵੱਡੇ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ, ਜੋ ਲੋਕ ਸਭਾ ਚੋਣਾਂ ਲਈ ਗੱਠਜੋੜ ਵਿਚ ਵੱਧ ਸੀਟਾਂ ਲੈਣ ਲਈ ਨਿਰੰਤਰ ਦਬਾਅ ਪਾ ਰਹੇ ਸਨ। ਸ੍ਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਵੇਂ ਪਾਰਟੀਆਂ ਕੌਮੀ ਜਮਹੂਰੀ ਗੱਠਜੋੜ ਦੇ ਦੋ ਹੋਰ ਭਾਈਵਾਲਾਂ ਰਾਮ ਵਿਲਾਸ ਪਾਸਵਾਨ ਦੀ ਲੋਕ ਜਨ ਸ਼ਕਤੀ ਪਾਰਟੀ ਅਤੇ ਉਪੇਂਦਰ ਕੁਸ਼ਵਾਹਾ ਦੀ ਆਰਐੱਲਐੱਸਪੀ ਨਾਲ ਮੀਟਿੰਗ ਤੋਂ ਬਾਅਦ ਦੋ ਤਿੰਨ ਦਿਨ ਵਿਚ ਸੀਟਾਂ ਬਾਰੇ ਸਥਿਤੀ ਸਪਸ਼ਟ ਕਰ ਦੇਣਗੇ। ਗੱਠਜੋੜ ਦੇ ਸੂਤਰਾਂ ਅਨੁਸਾਰ ਦੋਵੇਂ ਪਾਰਟੀਆਂ ਸੋਲ੍ਹਾਂ-ਸੋਲਾਂ ਸੀਟਾਂ ਉੱਤੇ ਚੋਣ ਲੜ ਸਕਦੀਆਂ ਹਨ।


